ਹਰਿਆਣਾ : ਪਿਛਲੇ ਕਈ ਸਾਲਾਂ ਤੋਂ ਹਰਿਆਣਾ ਸਰਕਾਰ (The Haryana Government) ਅਤੇ ਸੁਪਰੀਮ ਕੋਰਟ (The Supreme Court) ਦੇ ਅੱਗੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਵੱਡਾ ਮੁੱਦਾ ਬਣਿਆ ਹੋਇਆ ਹੈ। ਸਰਕਾਰ ਅਤੇ ਸੁਪਰੀਮ ਕੋਰਟ ਨੇ ਵੀ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਅਜਿਹੇ ‘ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾ ਰਹੀ ਹੈ ਅਤੇ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਵੀ ਦੇ ਰਹੀ ਹੈ। ਅੰਬਾਲਾ ‘ਚ ਹੁਣ ਪਰਾਲੀ ਸਾੜਨ ਦੇ ਬਹੁਤ ਘੱਟ ਮਾਮਲੇ ਸਾਹਮਣੇ ਆ ਰਹੇ ਹਨ ਕਿਉਂਕਿ ਸਰਕਾਰ ਦੀ ਮਦਦ ਤੋਂ ਬਾਅਦ ਕਿਸਾਨ ਹੁਣ ਆਪਣੇ ਖੇਤਾਂ ‘ਚ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬੰਨ ਰਹੇ ਹਨ।

ਅੰਬਾਲਾ ਦੇ ਸ਼ਹਿਜ਼ਾਦਪੁਰ ਬਲਾਕ ‘ਚ ਵੀ ਕਿਸਾਨ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਂਦੇ ਨਜ਼ਰ ਆ ਰਹੇ ਹਨ ਕਿਉਂਕਿ ਇਸ ਨਵੀਂ ਯੋਜਨਾ ਨਾਲ ਕਿਸਾਨਾਂ ਦੇ ਖੇਤਾਂ ‘ਚੋਂ ਪਰਾਲੀ ਨੂੰ ਸਾਫ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪ੍ਰਤੀ ਏਕੜ 1000 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਮਿਲ ਰਹੀ ਹੈ। ਇਸ ਬੇਲਰ ਮਸ਼ੀਨ ਦੀ ਮਦਦ ਨਾਲ ਹੁਣ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਿਨਾਂ ਪਰਾਲੀ ਦੀਆਂ ਗੰਢਾਂ ਆਸਾਨੀ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਬਾਅਦ ਵਿੱਚ ਮੰਡੀ ਵਿੱਚ ਵੇਚੀਆਂ ਜਾਣਗੀਆਂ।

Leave a Reply