November 5, 2024

ਹਰਿਆਣਾ ‘ਚ ਬੱਚਿਆਂ ਨਾਲ ਨਾਲ ਵਾਪਰਿਆ ਵੱਡਾ ਹਾਦਸਾ, 6 ਬੱਚਿਆਂ ਦੀ ਮੌਤ, 15 ਜ਼ਖਮੀ

ਮਹਿੰਦਰਗੜ੍ਹ : ਹਰਿਆਣਾ ਦੇ ਮਹਿੰਦਰਗੜ੍ਹ (Mahindergarh) ਵਿੱਚ ਅੱਜ ਸਵੇਰੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਸੂਤਰਾਂ ਮੁਤਾਬਕ ਇਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਹੋ ਗਈ ਜਦਕਿ 15 ਬੱਚੇ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।

ਮਹਿੰਦਰਗੜ੍ਹ ਦੇ ਕਨੀਨਾ ਕਸਬੇ ਵਿੱਚ ਸਥਿਤ ਜੀ.ਐਲ ਪਬਲਿਕ ਸਕੂਲ ਦੀ ਬੱਸ ਅੱਜ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।

ਸਕੂਲ ਬੱਸ ਡਰਾਈਵਰ ਨੇ ਪੀਤੀ ਹੋਈ ਸੀ ਸ਼ਰਾਬ 

ਇਕ ਚਸ਼ਮਦੀਦ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਸੰਤੁਲਨ ਗੁਆਉਣ ਤੋਂ ਬਾਅਦ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 35-40 ਬੱਚੇ ਸਵਾਰ ਸਨ। ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਡਰਾਈਵਰ ਸੌਂ ਰਿਹਾ ਸੀ ਜਾਂ ਕੀ ਉਹ ਨਸ਼ੇ ‘ਚ ਸੀ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ। ਉਸ ਤੋਂ ਬਾਅਦ ਵੀ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਨਹੀਂ ਕੀਤਾ।

By admin

Related Post

Leave a Reply