ਪੰਚਕੂਲਾ: ਪੰਚਕੂਲਾ ਦੇ ਪਿੰਜੌਰ ਨੇੜੇ ਪਹਾੜੀ ਖੇਤਰ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ‘ਚ 40 ਤੋਂ ਵੱਧ ਸਕੂਲੀ ਬੱਚੇ (40 School Children) ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਪਿੰਜੌਰ ਹਸਪਤਾਲ ਅਤੇ ਸੈਕਟਰ-6 ਸਿਵਲ ਹਸਪਤਾਲ ਪੰਚਕੂਲਾ ਲਿਜਾਇਆ ਗਿਆ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਡਰਾਈਵਰ ਅਤੇ ਕੰਡਕਟਰ (Driver and Conductor) ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਪੰਚਕੂਲਾ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਅਤੇ ਭਾਜਪਾ ਆਗੂ ਬੰਤੋ ਕਟਾਰੀਆ ਵੀ ਹਸਪਤਾਲ ਪੁੱਜੇ। ਗਿਆਨ ਚੰਦ ਗੁਪਤਾ ਨੇ ਹਸਪਤਾਲ ਪਹੁੰਚ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਗਿਆਨ ਚੰਦ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ ਕਿ ਡਰਾਈਵਰ ਦੀ ਲਾਪਰਵਾਹੀ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਤਰਜੀਹ ਜ਼ਖਮੀ ਬੱਚਿਆਂ ਅਤੇ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਉਣਾ ਹੈ। ਬੱਸ ਹਾਦਸੇ ਦੀ ਜਾਂਚ ਕਰਵਾਉਣਗੇ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਹਾਦਸਾ ਪਿੰਜੌਰ ਦੇ ਪਿੰਡ ਨੌਲਤਾ ਵਿੱਚ ਵਾਪਰਿਆ

ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮਹਿਲਾ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਫਿਲਹਾਲ ਹਾਦਸੇ ਦਾ ਕਾਰਨ ਬੱਸ ਡਰਾਈਵਰ ਵੱਲੋਂ ਤੇਜ਼ ਰਫਤਾਰ ਨੂੰ ਦੱਸਿਆ ਜਾ ਰਿਹਾ ਹੈ। ਬੱਸ ਵਿੱਚ ਸਵਾਰੀਆਂ ਦੀ ਵੱਧ ਗਿਣਤੀ ਭਾਵ ਓਵਰਲੋਡ ਅਤੇ ਸੜਕ ਦੀ ਮਾੜੀ ਹਾਲਤ ਵੀ ਹਾਦਸੇ ਦਾ ਹੋਰ ਕਾਰਨ ਦੱਸੀ ਜਾ ਰਹੀ ਹੈ। ਇਹ ਹਾਦਸਾ ਪਿੰਜੌਰ ਦੇ ਪਿੰਡ ਨੌਲਤਾ ਨੇੜੇ ਵਾਪਰਿਆ ।

ਇਸ ਦੌਰਾਨ ਪੰਚਕੂਲਾ ਦੇ ਸੀ.ਐਮ.ਓ. ਡਾਕਟਰ ਮੁਕਤਾ ਕੁਮਾਰ ਨੇ ਦੱਸਿਆ ਕਿ ਪੰਚਕੂਲਾ ਦੇ ਸੈਕਟਰ 6 ਤੋਂ 22 ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਕ ਔਰਤ ਜੋ ਕਿ ਬੱਸ ਤੋਂ ਬਾਹਰ ਸੀ ਜਿਸਦੇ ਉੱਪਰ ਬੱਸ ਪਲਟੀ ਹੈ ਉਸਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਬੱਚਿਆਂ ਨੂੰ ਪਿੰਜੌਰ ਦੇ ਪ੍ਰਾਇਮਰੀ ਹੈਲਥ ਸੈਂਟਰ ‘ਚ ਵੀ ਲਿਜਾਇਆ ਗਿਆ ਹੈ, ਜਿਸ ਦੀ ਰਸਮੀ ਪੁਸ਼ਟੀ ਹੋਣੀ ਬਾਕੀ ਹੈ।

Leave a Reply