ਚੰਡੀਗੜ੍ਹ: ਹਰਿਆਣਾ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਬੀਤੇ ਦਿਨ ਸੂਬੇ ਵਿੱਚ ਕੋਰੋਨਾ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਦੇ 16 ਮਾਮਲੇ ਪਾਜ਼ੀਟਿਵ ਪਾਏ ਗਏ ਸਨ । ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਸਿਹਤ ਵਿਭਾਗ ਨੇ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਬੀਤੇ ਦਿਨ ਸੂਬੇ ਭਰ ਵਿੱਚ 484 ਲੋਕਾਂ ਦੇ ਕੋਰੋਨਾ ਟੈਸਟਿੰਗ ਲਈ ਨਮੂਨੇ ਲਏ ਗਏ ਸਨ।
ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨ ਹਰਿਆਣਾ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ ਵਧ ਕੇ 63 ਹੋ ਗਏ ਹਨ। ਮੰਗਲਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 51 ਸਰਗਰਮ ਮਾਮਲੇ ਸਨ। ਬੀਤੇ ਦਿਨ ਸੂਬੇ ਵਿੱਚ ਪੰਜ ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 103 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ ਵੀ 40 ਤੱਕ ਪਹੁੰਚ ਗਈ ਹੈ। ਹਾਲਾਂਕਿ, ਸੂਬੇ ਵਿੱਚ ਹੁਣ ਤੱਕ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਹੈ।
The post ਹਰਿਆਣਾ ‘ਚ ਹੁਣ ਤੱਕ ਕੋਰੋਨਾ ਦੇ 103 ਮਾਮਲੇ ਆਏ ਸਾਹਮਣੇ , 40 ਤੱਕ ਪਹੁੰਚੀ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ appeared first on TimeTv.
Leave a Reply