November 5, 2024

ਹਰਿਆਣਾ ‘ਚ BJP ਤੇ JJP ਦਾ ਟੁੱਟਿਆ ਗਠਜੋੜ, CM ਖੱਟਰ ਨੇ ਦਿੱਤਾ ਅਸਤੀਫ਼ਾ

ਹਰਿਆਣਾ : ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਲੋਕ ਸਭਾ ਚੋਣਾਂ (The Lok Sabha Elections) ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (Jannayak Janata Party) ਯਾਨੀ ਜੇਜੇਪੀ ਦਾ ਗਠਜੋੜ ਟੁੱਟ ਗਿਆ ਹੈ। ਦੁਸ਼ਯੰਤ ਚੌਟਾਲਾ ਨੇ ਅੱਜ ਸਵੇਰੇ ਦਿੱਲੀ ‘ਚ ਇਸ ਸਬੰਧ ‘ਚ ਵੱਡਾ ਐਲਾਨ ਕੀਤਾ ਹੈ।

ਸੂਤਰਾਂ ਅਨੁਸਾਰ ਭਾਜਪਾ ਦੇ ਕੋਟੇ ਵਿੱਚੋਂ ਕੁਝ ਮੰਤਰੀਆਂ (ਹਰਿਆਣਾ ਮੰਤਰੀਆਂ) ਤੋਂ ਵੀ ਅਸਤੀਫ਼ੇ ਲਏ ਜਾ ਸਕਦੇ ਹਨ। ਓਧਰ ਇਹ ਵੀ ਖ਼ਬਰ ਹੈ ਕਿ ਮੁੱਖ ਮੰਤਰੀ ਮਨਹੋਰ ਲਾਲ ਖੱਟਰ (Chief Minister Manhor Lal Khattar) ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ ‘ਚ 1 ਤੋਂ 2 ਲੋਕ ਸਭਾ ਸੀਟਾਂ ਦੀ ਮੰਗ ਕਰ ਰਹੀ ਸੀ, ਜਦਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਸੰਗਠਨ ਸਾਰੀਆਂ 10 ਸੀਟਾਂ ‘ਤੇ ਖ਼ੁਦ ਚੋਣ ਲੜਨ ਦੇ ਹੱਕ ‘ਚ ਹਨ। ਗਠਜੋੜ ਟੁੱਟਣ ਦਾ ਕਾਰਨ ਇਹੀ ਹੈ।

ਜੇਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਬੀਤੇ ਦਿਨ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਸੀਐਮ ਮਨੋਹਰ ਲਾਲ ਖੱਟਰ ਨੇ ਬੀਤੇ ਦਿਨ ਅਤੇ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਐਮਰਜੈਂਸੀ ਮੀਟਿੰਗ ਬੁਲਾਈ ਸੀ। ਇਸ ਵਿੱਚ ਸਰਕਾਰ ਦਾ ਸਮਰਥਨ ਕਰਨ ਵਾਲੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਆਜ਼ਾਦ ਵਿਧਾਇਕਾਂ ਨੇ ਹਿੱਸਾ ਲਿਆ ਸੀ।

By admin

Related Post

Leave a Reply