ਕਰਨਾਲ : ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ‘ਤੇ 25 ਮਈ ਨੂੰ ਜ਼ਿਮਨੀ ਚੋਣ ਹੋਈ। ਚੋਣ ਕਮਿਸ਼ਨ ਮੁਤਾਬਕ ਕਰਨਾਲ ਉਪ ਚੋਣ ਲਈ 57.90 ਫੀਸਦੀ ਵੋਟਿੰਗ ਹੋਈ। ਇੱਥੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੀ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਧਾਨ ਸਭਾ ਸੀਟ ‘ਤੇ ਭਾਜਪਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਚੋਣ ਲੜ ਰਹੇ ਹਨ, ਜਦਕਿ ਦੂਜੇ ਪਾਸੇ ਕਾਂਗਰਸ ਨੇ ਤਰਲੋਚਨ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ। ਇਸ ਤੋਂ ਇਲਾਵਾ ਜਨ ਨਾਇਕ ਜਨਤਾ ਪਾਰਟੀ ਨੇ ਰਾਜਿੰਦਰ ਨੂੰ ਟਿਕਟ ਦਿੱਤੀ ਹੈ।
ਦੱਸਣਯੋਗ ਹੈ ਕਿ ਕਰਨਾਲ ਵਿਧਾਨ ਸਭਾ ਵਿੱਚ ਪੰਜਾਬੀ ਭਾਈਚਾਰੇ ਦੀਆਂ ਸਭ ਤੋਂ ਵੱਧ ਵੋਟਾਂ ਹਨ ਪਰ ਇਸ ਵਾਰ ਭਾਰਤੀ ਜਨਤਾ ਪਾਰਟੀ ਵੱਲੋਂ ਨਾਇਬ ਸੈਣੀ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂਕਿ ਨਾਇਬ ਸੈਣੀ ਭਾਈਚਾਰੇ ਦੀਆਂ ਇੱਥੇ 5800 ਦੇ ਕਰੀਬ ਵੋਟਾਂ ਹਨ। ਅਜਿਹੇ ‘ਚ ਇਸ ਵਾਰ ਕਰਨਾਲ ਵਿਧਾਨ ਸਭਾ ਉਪ ਚੋਣ ‘ਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਸਖਤ ਮੁਕਾਬਲਾ ਹੈ। ਜੇਕਰ ਮਨੋਹਰ ਲਾਲ ਪੰਜਾਬੀ ਭਾਈਚਾਰੇ ਦੀਆਂ ਵੋਟਾਂ ਸੀ.ਐਮ.ਨਾਇਬ ਸੈਣੀ ਨੂੰ ਦਿਵਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਤਾਂ ਉਹ ਇੱਥੋਂ ਜਿੱਤ ਸਕਦੇ ਹਨ।