November 5, 2024

ਹਰਿਆਣਾ ਦੀ 90 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸ਼ੁਰੂ , ਮਨੋਹਰ ਲਾਲ ਖੱਟਰ ਨੇ ਸਭ ਤੋਂ ਪਹਿਲਾਂ ਪਾਈ ਵੋਟ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ...

ਹਰਿਆਣਾ : ਹਰਿਆਣਾ ‘ਚ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ (90 Assembly Seats) ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਸੂਬੇ ਵਿੱਚ ਕੁੱਲ ਵੋਟਰ 2.03 ਕਰੋੜ ਹਨ। ਇਨ੍ਹਾਂ ਵਿੱਚੋਂ 1.07 ਕਰੋੜ ਪੁਰਸ਼ ਅਤੇ 95 ਲੱਖ ਮਹਿਲਾ ਵੋਟਰ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ (Union Minister Manohar Lal Khattar) ਨੇ ਸਭ ਤੋਂ ਪਹਿਲਾਂ ਵੋਟ ਪਾਈ। ਉਨ੍ਹਾਂ ਨੇ ਕਰਨਾਲ ਦੇ ਪ੍ਰੇਮ ਨਗਰ ਸਥਿਤ ਬੂਥ ਨੰਬਰ 182 ‘ਤੇ ਆਪਣੀ ਵੋਟ ਪਾਈ।

ਦੱਸਣਯੋਗ ਹੈ ਕਿ ਇਸ ਚੋਣ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 930 ਪੁਰਸ਼ ਅਤੇ 101 ਮਹਿਲਾ ਉਮੀਦਵਾਰ ਸ਼ਾਮਲ ਹਨ। ਇੱਥੇ 462 ਆਜ਼ਾਦ ਉਮੀਦਵਾਰ ਹਨ, ਜਿਨ੍ਹਾਂ ਵਿੱਚੋਂ 421 ਪੁਰਸ਼ ਅਤੇ 41 ਮਹਿਲਾ ਉਮੀਦਵਾਰ ਹਨ। ਸੂਬੇ ਵਿੱਚ ਪਹਿਲੀ ਵਾਰ ਪੰਜ ਵੱਡੀਆਂ ਸਿਆਸੀ ਪਾਰਟੀਆਂ ਕਾਂਗਰਸ ਅਤੇ ਭਾਜਪਾ ਤੋਂ ਇਲਾਵਾ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.), ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਆਮ ਆਦਮੀ ਪਾਰਟੀ (ਆਪ) ਚੋਣ ਮੈਦਾਨ ਵਿੱਚ ਹਨ।

ਭਾਜਪਾ ਅਤੇ ‘ਆਪ’ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਹੋਰਨਾਂ ਪਾਰਟੀਆਂ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀਆਂ ਹਨ। ਕਾਂਗਰਸ ਨੇ ਇੱਕ ਸੀਟ ‘ਤੇ ਸੀ.ਪੀ.ਆਈ.-ਐਮ ਨਾਲ ਗਠਜੋੜ ਕੀਤਾ ਹੈ। ਜੇ.ਜੇ.ਪੀ., ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ ਆਜ਼ਾਦ ਸਮਾਜ ਪਾਰਟੀ (ਏ.ਐਸ.ਪੀ.) ਅਤੇ ਇਨੈਲੋ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕਰਕੇ ਚੋਣਾਂ ਲੜ ਰਹੀਆਂ ਹਨ।

By admin

Related Post

Leave a Reply