ਪੰਜਾਬ : ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas Maan) ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਆਈ ਹੈ। ਹਾਈਕੋਰਟ (The High Court) ਨੇ ਗੁਰਦਾਸ ਮਾਨ ਖ਼ਿਲਾਫ਼ ਦਾਇਰ ਸ਼ਿਕਾਇਤ ਨੂੰ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼ਿਕਾਇਤ ਨੂੰ 22 ਫਰਵਰੀ 2024 ਨੂੰ ਹੀ ਰੱਦ ਕਰ ਦਿੱਤਾ ਗਿਆ ਸੀ ਪਰ ਸ਼ਿਕਾਇਤਕਰਤਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਕਰਨ ਤੋਂ ਬਾਅਦ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦਈਏ ਕਿ ਗੁਰਦਾਸ ਮਾਨ ਨੇ ਨਕੋਦਰ ‘ਚ ਕਰਵਾਏ ਗਏ ਮੇਲੇ ‘ਚ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਂਈ ਜੀ ਇੱਕੋ ਵੰਸ਼ ਨਾਲ ਸਬੰਧਤ ਹਨ। ਇਸ ਬਿਆਨ ਤੋਂ ਬਾਅਦ ਪੰਜਾਬੀ ਗਾਇਕ ਸੁਰਖੀਆਂ ਵਿੱਚ ਆ ਗਏ। ਗਾਇਕ ਦੇ ਇਸ ਬਿਆਨ ਨੇ ਲੋਕਾਂ ਨੂੰ ਕਾਫੀ ਨਰਾਜ਼ ਕਰ ਦਿੱਤਾ ਸੀ। ਇਸ ਕਾਰਨ 26 ਅਗਸਤ 2021 ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਸ਼ਿਕਾਇਤਕਰਤਾ ਦੇ ਵਕੀਲ ਦਾ ਕਹਿਣਾ ਹੈ ਕਿ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਜਾਵੇਗੀ। ਸ਼ਿਕਾਇਤਕਰਤਾ ਨੇ ਅਗਸਤ, 2021 ਵਿੱਚ ਨਕੋਦਰ ਥਾਣੇ ਵਿੱਚ ਐਫ.ਆਈ.ਆਰ. ਦਰਜ ਕਰਵਾਈ ਸੀ। ਫ਼ਿਲਹਾਲ ਗੁਰਦਾਸ ਮਾਨ ਨੇ ਲੋਕਾਂ ਤੋਂ ਮੰਗੀ ਸੀ ਮੁਆਫ਼ੀ, ਫਿਰ ਵੀ ਗਾਇਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ।

Leave a Reply