ਉੱਤਰ ਪ੍ਰਦੇਸ਼ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Leader of Opposition in Lok Sabha Rahul Gandhi) ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਭਗਦੜ ਦੀ ਘਟਨਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Chief Minister Yogi Adityanath) ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਰਾਹੁਲ ਗਾਂਧੀ ਨੇ ਭਗਦੜ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਨੇ ਸੀ.ਐਮ ਯੋਗੀ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਹਾਥਰਸ ‘ਚ ਭਗਦੜ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ ਨੂੰ ਮਹਿਸੂਸ ਕਰਦੇ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਮਾਨਯੋਗ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ । ਉੱਤਰ ਪ੍ਰਦੇਸ਼ ਦੇ ਮੰਤਰੀ ਯੋਗੀ ਆਦਿਤਿਆਨਾਥ ਜੀ ਨੂੰ ਉਨ੍ਹਾਂ ਨੇ ਇਸ ਮਾਧਿਅਮ ਰਾਹੀਂ ਜਾਣਕਾਰੀ ਦਿੱਤੀ। ਉਨ੍ਹਾਂ ਮੁੱਖ ਮੰਤਰੀ ਨੂੰ ਮੁਆਵਜ਼ੇ ਦੀ ਰਾਸ਼ੀ ਵਿੱਚ ਵਾਧਾ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਸਾਡੀ ਸਮੂਹਿਕ ਸੰਵੇਦਨਾ ਅਤੇ ਸਮਰਥਨ ਦੀ ਲੋੜ ਹੈ।

ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ ਅਤੇ 2 ਹੋਰ ਗ੍ਰਿਫਤਾਰ, ਭਗਦੜ ‘ਚ 123 ਲੋਕਾਂ ਦੀ ਹੋਈ ਸੀ ਮੌਤ
ਪੁਲਿਸ ਨੇ ਹਾਥਰਸ ਭਗਦੜ ਮਾਮਲੇ ਦੇ ਮੁੱਖ ਮੁਲਜ਼ਮ ਸਮੇਤ 3 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਿਸੰਗ ਤੋਂ ਬਾਅਦ ਮਚੀ ਇਸ ਭਗਦੜ ਵਿੱਚ 123 ਲੋਕਾਂ ਦੀ ਜਾਨ ਚਲੀ ਗਈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਸੁਪਰਡੈਂਟ (ਐਸਪੀ) ਹਾਥਰਸ ਨਿਪੁਨ ਅਗਰਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਆਯੋਜਕ ਅਤੇ ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ ਨੂੰ ਹਾਥਰਸ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਸ਼ੁੱਕਰਵਾਰ ਦੇਰ ਸ਼ਾਮ ਦਿੱਲੀ ਦੇ ਨਜਫਗੜ੍ਹ ਤੋਂ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਸਿਕੰਦਰੂ ਪੁਲਿਸ ਨੇ ਦੋ ਹੋਰ ਦੋਸ਼ੀਆਂ ਰਾਮ ਪ੍ਰਕਾਸ਼ ਸ਼ਾਕਿਆ ਅਤੇ ਸੰਜੂ ਯਾਦਵ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏ.ਡੀ.ਜੀ. ਆਗਰਾ ਜ਼ੋਨ ਨੇ ਦੇਵ ਪ੍ਰਕਾਸ਼ ਮਧੂਕਰ ਦੀ ਗ੍ਰਿਫ਼ਤਾਰੀ ‘ਤੇ 1 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ।

Leave a Reply