ਸ਼ਿਮਲਾ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (CM Sukhwinder Singh Sukhu) ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਕਾਰ ਨਾਲ ਹੋਏ ਸਮਝੌਤੇ ਅਨੁਸਾਰ ਦਿੱਲੀ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਵੋਟਰਾਂ ਵੱਲੋਂ ਆਜ਼ਾਦ ਵਿਧਾਇਕ ਚੁਣੇ ਗਏ ਹਨ ਜੋ ਵਿਧਾਨ ਸਭਾ ਵਿੱਚ ਵੱਖ-ਵੱਖ ਮੁੱਦਿਆਂ ’ਤੇ ਸੂਬਾ ਸਰਕਾਰ ਜਾਂ ਵਿਰੋਧੀ ਧਿਰ ਦਾ ਸਮਰਥਨ ਕਰ ਸਕਦੇ ਹਨ।

ਇਸ ਦੇ ਬਾਵਜੂਦ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਿਸ ਆਧਾਰ ‘ਤੇ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਫ਼ੈਸਲਾ ਲਿਆ ਹੈ। ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਨਿੱਜੀ ਲਾਭ ਲਈ ਆਪਣੀ ਮੈਂਬਰਸ਼ਿਪ ਦਾਅ ‘ਤੇ ਲਗਾ ਦਿੱਤੀ ਹੈ। ਇਹ ਵੀ ਦੇਖਣਾ ਹੋਵੇਗਾ ਕਿ ਭਾਜਪਾ ਇਨ੍ਹਾਂ ਤਿੰਨ ਸਾਬਕਾ ਆਜ਼ਾਦ ਵਿਧਾਇਕਾਂ ਨੂੰ ਆਪਣਾ ਉਮੀਦਵਾਰ ਐਲਾਨਦੀ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਵੋਟਰ ਇਨ੍ਹਾਂ ਸਾਬਕਾ ਵਿਧਾਇਕਾਂ ਨੂੰ ਸਵਾਲ ਕਰਨਗੇ ਕਿ ਜਦੋਂ ਉਨ੍ਹਾਂ ਨੂੰ ਪੰਜ ਸਾਲਾਂ ਲਈ ਆਪਣੇ ਹਲਕਿਆਂ ਦੀ ਅਗਵਾਈ ਕਰਨ ਲਈ ਚੁਣਿਆ ਗਿਆ ਸੀ ਤਾਂ ਫਿਰ ਉਨ੍ਹਾਂ ਨੇ ਕਿਹੜੇ ਕਾਰਨਾਂ ਕਰਕੇ ਸੂਬੇ ‘ਤੇ ਉਪ ਚੋਣਾਂ ਦਾ ਬੋਝ ਪਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਇਸ ਹਮਲੇ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply