ਪੰਜਾਬ : ਹੁਣ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਵੀ ਟੈਕਸ ਲਗਾਇਆ ਜਾਵੇਗਾ। ਇਸ ਸਬੰਧੀ ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈੈਸਲਾ ਲਿਆ ਗਿਆ ਹੈ ਕਿ ਜਿਸ ਤਰ੍ਹਾਂ ਹਿਮਾਚਲ ਸਰਕਾਰ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਵਾਹਨਾਂ ‘ਤੇ ਟੈਕਸ ਵਸੂਲਦੀ ਹੈ, ਉਸੇ ਤਰਜ਼ ‘ਤੇ ਹੁਣ ਹਿਮਾਚਲ ਤੋਂ ਨੰਗਲ (ਪੰਜਾਬ) ਆਉਣ ਵਾਲੇ ਵਾਹਨਾਂ ‘ਤੇ ਵੀ ਟੈਕਸ ਲਗਾਇਆ ਜਾਵੇਗਾ।
ਇਸ ਸਬੰਧੀ ਇਕ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ ਅਤੇ ਇਹ ਪ੍ਰਸਤਾਵ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਹੁਣ ਦੇਖਣਾ ਇਹ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਇਸ ‘ਤੇ ਕੀ ਫੈਸਲਾ ਲੈਂਦਾ ਹੈ। ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਹਿਮਾਚਲ ਸਰਕਾਰ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ। ਜਦੋਂ ਕੋਈ ਵਾਹਨ ਹਿਮਾਚਲ ਵਿੱਚ ਦਾਖਲ ਹੁੰਦਾ ਹੈ ਤਾਂ ਉਸ ਤੋਂ ਟੈਕਸ ਵਸੂਲਿਆ ਜਾਂਦਾ ਹੈ, ਜਦੋਂ ਕਿ ਇਸ ਦੇ ਉਲਟ, ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਤੋਂ ਇਕ ਪੈਸਾ ਵੀ ਟੈਕਸ ਨਹੀਂ ਵਸੂਲਿਆ ਜਾਂਦਾ।
ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਿਮਾਚਲ ਸਰਕਾਰ ਪੰਜਾਬ ਦੇ ਵਾਹਨਾਂ ਤੋਂ ਟੈਕਸ ਵਸੂਲਦੀ ਹੈ, ਉਸੇ ਤਰ੍ਹਾਂ ਹਿਮਾਚਲ ਦੇ ਵਾਹਨਾਂ ਤੋਂ ਵੀ ਟੈਕਸ ਵਸੂਲਿਆ ਜਾਣਾ ਚਾਹੀਦਾ ਹੈ। ਇਸ ਕਾਰਨ ਉਨ੍ਹਾਂ ਨੇ ਇਹ ਪ੍ਰਸਤਾਵ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ ਹੈ।
The post ਹੁਣ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਵੀ ਲਗਾਇਆ ਜਾਵੇਗਾ ਟੈਕਸ appeared first on TimeTv.
Leave a Reply