ਪੰਜਾਬ: ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ (Hoshiarpur Deputy Commissioner Komal Mittal) ਨੇ 7 ਮਾਰਚ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੇ ਸਬੰਧ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ‘ਤੇ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਮਹਾਸ਼ਿਵਰਾਤਰੀ ਉਤਸਵ ਕਮੇਟੀ ਦੇ ਸਬੰਧ ਵਿੱਚ 7 ਮਾਰਚ ਨੂੰ ਦੁਪਹਿਰ 2 ਵਜੇ ਸ਼ਿਵ ਮੰਦਰ, ਜੇਜੋਂ ਦੀ ਬਾਉਲੀ, ਭਵਾਨੀ ਨਗਰ, ਭਰਵਾਈ ਰੋਡ ਹੁਸ਼ਿਆਰਪੁਰ ਤੋਂ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਮੰਦਰਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਕਮੇਟੀ ਨੇ ਉਕਤ ਰਸਤੇ ‘ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਬੇਨਤੀ ਕੀਤੀ ਹੈ।

ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਾਰਚ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply