ਹੰਸਰਾਜ ਹੰਸ ਦੇ ਬਠਿੰਡਾ ਪਹੁੰਚਣ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
By admin / April 8, 2024 / No Comments / Punjabi News
ਫਰੀਦਕੋਟ : 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਉੱਥੇ ਹੀ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਫਰੀਦਕੋਟ ਤੋਂ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਰਾਜ ਗਾਇਕ ਹੰਸ ਰਾਜ ਹੰਸ (Hansraj hans) ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਪਰ ਇਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਵਿਰੋਧ ਦੇ ਬਾਵਜੂਦ ਵੀ ਭਾਜਪਾ ਵੱਲੋਂ ਆਪਣਾ ਸਮਾਗਮ ਕੀਤਾ ਗਿਆ।
ਇਸ ਦੇ ਨਾਲ ਹੀ ਚੜ੍ਹਦੀਕਲਾ ਟਾਈਮ ਟੀ.ਵੀ. ਨਾਲ ਗੱਲਬਾਤ ਕਰਦੇ ਹੋਏ ਹੰਸ ਰਾਜ ਹੰਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਭਾਜਪਾ ਦਾ ਗੱਠਜੋੜ ਹੋਣਾ ਚਾਹੀਦਾ ਸੀ ਪਰ ਕਿਸੇ ਕਾਰਨ ਕਰਕੇ ਨਹੀਂ ਹੋ ਸਕਿਆ। ਵਿਰੋਧ ਕਰਨ ਵਾਲਿਆਂ ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਉਹ ਹਰ ਇੱਕ ਨੂੰ ਇੱਕ ਨਜ਼ਰ ਨਾਲ ਵੇਖਦੇ ਹਨ ਭਾਵੇਂ ਉਹ ਪਿਆਰ ਕਰੇ ਭਾਵੇਂ ਨਫ਼ਰਤ ਉਹ ਇਥੇ ਪਿਆਰ ਦਾ ਸੁਨੇਹਾ ਲੈ ਕੇ ਆਏ ਹਨ ਅਤੇ ਜੇਕਰ ਉਹਨਾਂ ਨੂੰ ਫਰੀਦਕੋਟ ਤੋਂ ਸਫਲਤਾ ਮਿਲਦੀ ਹੈ ਤਾਂ ਭਾਜਪਾ ਲੋਕ ਸਭਾ ਹਲਕਾ ਫਰੀਦਕੋਟ ਦੇ ਵਿਕਾਸ ਕਾਰਜਾਂ ਲਈ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਾਂਗੀ।