ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਵਿੱਚੋਂ ਪਹਿਲੇ 10 ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ 12ਵੀਂ ਜਮਾਤ ਵਿੱਚੋਂ ਪਹਿਲੇ 10 ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਜ਼ਿਲ੍ਹਿਆਂ ਵਿੱਚੋਂ ਦੋਵਾਂ ਜਮਾਤਾਂ ਦੇ ਟਾਪਰਾਂ ਨੂੰ ਹਵਾਈ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕਿੱਤਾਮੁਖੀ ਯਾਤਰਾ ਹੋਵੇਗੀ ਜਿਸ ਤੋਂ ਬੱਚੇ ਕੁਝ ਸਿੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀ ਇਨ੍ਹਾਂ ਟਾਪਰ ਬੱਚਿਆਂ ਨੂੰ ਦਿਖਾਇਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਅਤੇ ਉਹ ਖੁਦ ਇਨ੍ਹਾਂ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਗੇ।
The post 10ਵੀਂ ਤੇ 12ਵੀਂ ਜਮਾਤਾਂ ‘ਚ ਟਾਪ ਕਰਨ ਵਾਲੇ ਵਿਦਿਆਰਥੀਆਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ appeared first on TimeTv.
Leave a Reply