ਸਪੋਰਟਸ ਡੈਸਕ : ਭਾਰਤ ਅਤੇ ਬੰਗਲਾਦੇਸ਼ (India and Bangladesh) ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ ‘ਚ ਟੀਮ ਇੰਡੀਆ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤਰ੍ਹਾਂ ਭਾਰਤ ਨੇ 3 ਮੈਚਾਂ ਦੀ ਟੀ-20 ਸੀਰੀਜ਼ ‘ਤੇ ਵੀ ਕਬਜ਼ਾ ਕਰ ਲਿਆ। ਪਹਿਲੇ ਟੀ-20 ਤੋਂ ਬਾਅਦ ਭਾਰਤ ਨੇ ਬੰਗਲਾਦੇਸ਼ ਨੂੰ ਲਗਾਤਾਰ ਦੂਜੇ ਟੀ-20 ‘ਚ ਹਰਾਇਆ। ਭਾਰਤ ਨੂੰ ਬੰਗਲਾਦੇਸ਼ ਖ਼ਿਲਾਫ਼ 1 ਹੋਰ ਮੈਚ ਖੇਡਣਾ ਹੈ। ਆਓ ਜਾਣਦੇ ਹਾਂ ਕਿ ਤੀਜਾ ਮੈਚ ਕਦੋਂ ਹੋਵੇਗਾ।
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤੀਜਾ ਟੀ-20 ਮੈਚ 12 ਅਕਤੂਬਰ ਨੂੰ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਹੋਵੇਗਾ। ਭਾਰਤ ਇਸ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਕਲੀਨ ਸਵੀਪ ਕਰਨਾ ਚਾਹੇਗਾ। ਬੰਗਲਾਦੇਸ਼ ਨੇ ਇਸ ਤੋਂ ਪਹਿਲਾਂ ਟੈਸਟ ਸੀਰੀਜ਼ ‘ਚ ਵੀ ਕਲੀਨ ਸਵੀਪ ਕੀਤਾ ਸੀ। ਜੇਕਰ ਭਾਰਤ ਤੀਜੇ ਟੀ-20 ਵਿੱਚ ਵੀ ਹਾਰਦਾ ਹੈ ਤਾਂ ਉਸ ਨੂੰ ਕੋਈ ਫਰਕ ਨਹੀਂ ਪਵੇਗਾ ਕਿਉਂਕਿ ਉਹ ਸੀਰੀਜ਼ ਪਹਿਲਾਂ ਹੀ ਜਿੱਤ ਚੁੱਕਾ ਹੈ।
ਬੰਗਲਾਦੇਸ਼ ਦੇ ਖ਼ਿਲਾਫ਼ ਭਾਰਤ ਦੀ ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪੰਡਯਾ, ਰਿਆਨ ਪਰਾਗ, ਨਿਤੀਸ਼ ਕੁਮਾਰ ਰੈੱਡੀ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਵਰੁਣ ਚੱਕਰਵਰਤੀ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ ਅਤੇ ਮਯੰਕ ਯਾਦਵ।
The post 12 ਅਕਤੂਬਰ ਨੂੰ ਖੇਡਿਆ ਜਾਵੇਗਾ ਭਾਰਤ ‘ਤੇ ਬੰਗਲਾਦੇਸ਼ ਵਿਚਾਲੇ ਤੀਜਾ ਟੀ-20 ਮੈਚ appeared first on Time Tv.