November 5, 2024

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ

Latest Punjabi News | Jagdish Tytler | Punjab

ਪੰਜਾਬ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ  (Jagdish Tytler) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ, ਕਾਂਗਰਸ ਨੇਤਾ ਅਤੇ ਗਾਂਧੀ ਪਰਿਵਾਰ ਦੇ ਕਰੀਬੀ ਜਗਦੀਸ਼ ਟਾਈਟਲਰ ਨੇ ਕਥਿਤ ਤੌਰ ‘ਤੇ ਗੁੱਸੇ ਵਿੱਚ ਆਈ ਭੀੜ ਨੂੰ ਹਿੰਸਾ ਲਈ ਭੜਕਾਇਆ ਸੀ। ਇਸ ਦੌਰਾਨ ਭੀੜ ਨੇ ਪੁਲਬੰਗਸ਼ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ।

ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਦੇ ਮਾਮਲੇ ਵਿੱਚ ਦੋਸ਼ੀ ਜਗਦੀਸ਼ ਟਾਈਟਲਰ ਖ਼ਿਲਾਫ਼ ਅੱਜ ਦੋਸ਼ ਆਇਦ ਕਰ ਦਿੱਤੇ ਗਏ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਯਾਨੀ ਅੱਜ ਸੀ.ਬੀ.ਆਈ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਪਾਇਆ ਕਿ ਟਾਈਟਲਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 143, 147, 153ਏ, 188, 295, 436, 451, 380, 149, 302 ਅਤੇ 109 ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ।

ਸੀ.ਬੀ.ਆਈ ਨੇ ਮਈ 2023 ਵਿੱਚ,1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਜਾਂਚ ਏਜੰਸੀ ਨੇ ਉਨ੍ਹਾਂ ‘ਤੇ ਕਤਲ, ਦੰਗਾ ਅਤੇ ਕੁੱਟਮਾਰ ਦੇ ਦੋਸ਼ ਲਾਏ ਸਨ। ਚਾਰਜਸ਼ੀਟ ‘ਚ ਕਿਹਾ ਗਿਆ, ‘ਕਾਂਗਰਸ ਨੇਤਾ ਨੇ ਦੰਗਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਹਲਕੇ ਵਿੱਚ ਹੋਈਆਂ ਹੱਤਿਆਵਾਂ ਦੀ ਗਿਣਤੀ ਹੋਰ ਥਾਵਾਂ ਨਾਲ ਤੁਲਨਾ ਕੀਤੀ ਅਤੇ ਆਪਣੇ ਬੰਦਿਆਂ ਨੂੰ ਹੋਰ ਹਮਲੇ ਕਰਨ ਲਈ ਕਿਹਾ। ਚਾਰਜਸ਼ੀਟ ਵਿੱਚ ਇੱਕ ਗਵਾਹ ਨੇ ਦਾਅਵਾ ਕੀਤਾ ਹੈ ਕਿ ਟਾਈਟਲਰ ਗੁਰਦੁਆਰੇ ਦੇ ਸਾਹਮਣੇ ਇੱਕ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਉਤਰਿਆ ਅਤੇ ਭੀੜ ਨੂੰ ਭੜਕਾਉਦੇ ਹੋਏ ਕਿਹਾ, ‘ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ!’ ਇਸ ਤੋਂ ਬਾਅਦ ਭੀੜ ਨੇ 3 ਲੋਕਾਂ ਦੀ ਹੱਤਿਆ ਕਰ ਦਿੱਤੀ।

By admin

Related Post

Leave a Reply