ਚੰਡੀਗੜ੍ਹ: ਅਯੁੱਧਿਆ (Ayodhya) ‘ਚ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ‘ਚ ਛੁੱਟੀ ਨੂੰ ਲੈ ਕੇ ਭੰਬਲਭੂਸਾ ਜਾਰੀ ਹੈ। ਦੱਸ ਦੇਈਏ ਕਿ 22 ਜਨਵਰੀ ਨੂੰ ਹਰਿਆਣਾ ਅਤੇ ਚੰਡੀਗੜ੍ਹ (Haryana and Chandigarh) ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਹੈ। ਜਦੋਂ ਕਿ ਪੰਜਾਬ ਵਿੱਚ ਇਸ ਸਬੰਧੀ ਸਰਕਾਰ ਵੱਲੋਂ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਇਸ ਦੌਰਾਨ ਧਾਰਮਿਕ ਸੰਸਥਾਵਾਂ ਵੱਲੋਂ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ।

ਧਾਰਮਿਕ ਜਥੇਬੰਦੀਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ 22 ਜਨਵਰੀ ਦਾ ਦਿਨ ਇਤਿਹਾਸਕ ਦਿਨ ਹੈ। ਇਸ ਦਿਨ ਪੰਜਾਬ ਵਿੱਚ ਛੁੱਟੀ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਇਸ ਪਲ ਨੂੰ ਦੇਖ ਸਕਣ ਅਤੇ ਜਸ਼ਨ ਮਨਾ ਸਕਣ। ਇਸ ਦੇ ਨਾਲ ਹੀ ਪੰਜਾਬ ਵਿੱਚ ਡਰਾਈ ਡੇਅ ਦਾ ਵੀ ਐਲਾਨ ਕੀਤਾ ਜਾਵੇ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ।

Leave a Reply