22 ਜੁਲਾਈ ਤੋਂ ਸ਼ੁਰੂ ਹੋਵੇਗਾ ਬਜਟ ਸ਼ੈਸ਼ਨ, ਕੇਂਦਰੀ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
By admin / July 6, 2024 / No Comments / Punjabi News
ਨਵੀਂ ਦਿੱਲੀ: ਵਿੱਤੀ ਸਾਲ 2024-25 (The Financial Year 2024-25) ਦਾ ਕੇਂਦਰੀ ਬਜਟ 23 ਜੁਲਾਈ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਣਾ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ (Union Minister Kiran Rijiju) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪ੍ਰੋਗਰਾਮ ਦੀ ਘੋਸ਼ਣਾ ਕਰਦੇ ਹੋਏ, ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਆਪਣੇ ਅਧਿਕਾਰਿਕ ਐਕਸ ਹੈਂਡਲ ‘ਤੇ ਕਿਹਾ,”ਭਾਰਤ ਦੇ ਮਾਣਯੋਗ ਰਾਸ਼ਟਰਪਤੀ ਨੇ ਭਾਰਤ ਸਰਕਾਰ ਦੀ ਸ਼ਿਫਾਰਿਸ ‘ਤੇ,ਬਜਟ ਸੈਸ਼ਨ 2024 ਦੇ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ 22 ਜੁਲਾਈ, 2024 ਤੋਂ 12 ਅਗਸਤ,2024 ਤੱਕ (ਸੰਸਦ ਦੇ ਕੰਮਕਾਜ ਦੀਆਂ ਜ਼ਰੂਰਤਾਂ ਦੇ ਅਧੀਨ) ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਪੂਰਾ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ 1 ਫਰਵਰੀ ਨੂੰ ਸੰਸਦ ‘ਚ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ।