ਤਰਨਤਾਰਨ : ਡਰੋਨ ਦੀ ਮਦਦ ਨਾਲ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਸਰਹੱਦ ਪਾਰੋਂ  ਭੇਜਣ ਦਾ ਧੰਦਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਖਾਲੜਾ (Thana Khalra) ਦੀ ਪੁਲਿਸ ਨੇ 310 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕੀਤੇ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਬ ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਸ਼ਵਨੀ ਕਪੂਰ ਦੇ ਸਖ਼ਤ ਹੁਕਮਾਂ ਤਹਿਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਵਿਅਕਤੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਸਿੰਘ ਪੁੱਤਰ ਬੀਰਾ ਸਿੰਘ ਉਰਫ਼ ਬਲਬੀਰ ਸਿੰਘ, ਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਗਿਆਨ ਸਿੰਘ ਅਤੇ ਜੱਜ ਬੀਰ ਸਿੰਘ ਉਰਫ਼ ਜੱਜ ਪੁੱਤਰ ਬਚਿੱਤਰ ਸਿੰਘ ਵਾਸੀਆਨ ਅਤੇ ਤਾਰਾ ਸਿੰਘ, ਜੋ ਕਿ ਸਮੱਗਲਰਾਂ ਵੱਲੋਂ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਭਾਰੀ ਮਾਤਰਾ ਵਿੱਚ ਹੈਰੋਇਨ ਚੁੱਕ ਕੇ ਦੂਜੇ ਪਾਸੇ ਸਪਲਾਈ ਕਰਨ ਦਾ ਧੰਦਾ ਕਰਦੇ ਹਨ, ਅਜਿਹਾ ਕਰਨ ਦੇ ਬਦਲੇ ਵਿੱਚ ਕਮਿਸ਼ਨ ਲੈਂਦੇ ਸਨ ਅਤੇ ਅੱਜ ਉਹ ਹੈਰੋਇਨ ਦੀ ਖੇਪ ਇਕੱਠੀ ਕਰਨ ਲਈ ਸਰਹੱਦ ਨੇੜੇ ਘੁੰਮ ਰਿਹਾ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਡਿਫੈਂਸ ਡਰੇਨ ਟਰੈਕ ‘ਤੇ ਝਾੜੀਆਂ ‘ਚੋਂ 310 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Leave a Reply