ਫ਼ਿਰੋਜ਼ਪੁਰ : ਆਧਾਰ ਕਾਰਡ (Aadhaar card)  ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੁੱਧਵਾਰ ਨੂੰ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਡੀ.ਸੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ 5 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਆਧਾਰ ਕਾਰਡ ਬਣਵਾਉਣਾ ਜ਼ਰੂਰੀ ਹੈ ਅਤੇ 15 ਸਾਲ ਦੀ ਉਮਰ ਪੂਰੀ ਕਰ ਚੁੱਕੇ ਬੱਚਿਆਂ ਲਈ ਆਧਾਰ ਕਾਰਡ ਅੱਪਡੇਟ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਪਿਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਵਿਸ਼ੇਸ਼ ਕੈਂਪ ਲਗਾਉਣ। ਸਿਹਤ ਵਿਭਾਗ ਵੱਲੋਂ ਟੀਕਾਕਰਨ ਲਈ ਆਉਣ ਵਾਲੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਵੀ ਆਧਾਰ ਕਾਰਡ ਬਾਰੇ ਜਾਗਰੂਕ ਕੀਤਾ ਜਾਵੇ।

Leave a Reply