ਪੰਜਾਬ : ਗਰਮੀਆਂ ਦੇ ਕਹਿਰ ਦੇ ਵਿਚਕਾਰ ਮਾਨਸੂਨ 6 ਦਿਨ ਪਹਿਲਾਂ ਹੀ ਆ ਗਿਆ ਹੈ, ਜਿਸ ਕਾਰਨ ਵੱਖ-ਵੱਖ ਸੂਬਿਆਂ ‘ਚ ਤਾਪਮਾਨ 4-5 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਇਸ ਸਿਲਸਿਲੇ ‘ਚ 4 ਤੋਂ 6-7 ਜੁਲਾਈ ਤੱਕ 20 ਸੂਬਿਆਂ ‘ਚ ਮਾਨਸੂਨ ਦਾ ਚੰਗਾ ਅਸਰ ਦੇਖਣ ਨੂੰ ਮਿਲੇਗਾ।

ਇਨ੍ਹਾਂ ਰਾਜਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ ਸਮੇਤ ਲਗਭਗ ਸਾਰੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲੜੀ ਤਹਿਤ ਪੰਜਾਬ ਅਤੇ ਗੁਆਂਢੀ ਸੂਬਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਦੀ ਗੱਲ ਕਰੀਏ ਤਾਂ ਬਠਿੰਡਾ 44.1 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦੋਂ ਕਿ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਦਾ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply