ਪੰਜਾਬ  : 9ਵੀਂ ਅਤੇ 11ਵੀਂ ਜਮਾਤ ‘ਚ ਦਾਖਲਾ ਲੈ ਰਹੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ (School of Eminence and Meritorious Schools) ਵਿੱਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 30 ਮਾਰਚ 2024 ਨੂੰ ਆਮ ਪ੍ਰਵੇਸ਼ ਪ੍ਰੀਖਿਆ ਹੋਵੇਗੀ। ਇਸ ਪ੍ਰੀਖਿਆ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ।

ਅਪਲਾਈ ਕਰਨ ਲਈ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਵੈੱਬਸਾਈਟਾਂ https://www.epunjabschool.gov.in, https://schoolofeminence.pseb.ac.in www.ssapunjab.org ‘ਤੇ ਲਾਗਇਨ ਕਰਨਾ ਹੋਵੇਗਾ। ਵਿਦਿਆਰਥੀ ਇਹ ਅਰਜ਼ੀਆਂ 15 ਮਾਰਚ ਤੱਕ ਦੇ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹਨ।

Leave a Reply