ਫਾਜ਼ਿਲਕਾ : ਪੰਜਾਬ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇਕ ਨੌਜ਼ਵਾਨ ਦੀ ਜਨਤਕ ਤੌਰ ‘ਤੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਰੋਡ ‘ਤੇ ਅਦਾਲਤ ਦੇ ਬਾਹਰ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਝੜਪ ਹੋਈ, ਜਿਸ ਤੋਂ ਬਾਅਦ ਅੰਨ੍ਹੇਵਾਹ ਗੋਲੀਬਾਰੀ ਹੋਈ। ਮੁਲਜ਼ਮਾਂ ਨੇ ਲਗਭਗ 2 ਤੋਂ 3 ਗੋਲੀਆਂ ਚਲਾਈਆਂ। ਇਸ ਘਟਨਾ ਦੌਰਾਨ ਇਕ ਨੌਜ਼ਵਾਨ ਦੀ ਦੁਖਦਾਈ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜ਼ਵਾਨ ਅਦਾਲਤ ‘ਚ ਮੌਜੂਦ ਸੀ। ਘਟਨਾ ਦੌਰਾਨ ਉਹ ਸੁਣਵਾਈ ਤੋਂ ਵਾਪਸ ਆ ਰਹੇ ਸਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਉੱਥੇ ਹੀ ਪੁਲਿਸ ਨੇ ਮੌਕੇ ਤੋਂ 5 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਰਾਣੀ ਦੁਸ਼ਮਣੀ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
The post ਫਾਜ਼ਿਲਕਾ ਦੀ ਅਦਾਲਤ ਦੇ ਬਾਹਰ ਹੋਈ ਗੋਲੀਬਾਰੀ, ਇੱਕ ਨੌਜ਼ਵਾਨ ਦੀ ਮੌਤ appeared first on Time Tv.
Leave a Reply