ਪਹਿਲਗਾਮ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਘਿਨਾਉਣੇ ਅੱਤਵਾਦੀ ਹਮਲੇ ‘ਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦਰਦ ਸਾਂਝਾ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਦਿਲਾਸਾ ਦਿੱਤਾ ਅਤੇ ਨਿਆਂ ਦਾ ਵਾਅਦਾ ਕੀਤਾ। ਹਮਲੇ ਦੇ ਪੀੜਤ ਗ੍ਰਹਿ ਮੰਤਰੀ ਦੇ ਸਾਹਮਣੇ ਰੋ ਰਹੇ ਸਨ ਅਤੇ ਆਪਣਾ ਦਰਦ ਜ਼ਾਹਰ ਕਰ ਰਹੇ ਸਨ।
ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਸਮੇਤ ਫੌਜ ਮੁਖੀਆਂ ਨੇ ਪਹਿਲਗਾਮ ‘ਚ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰ ਘਾਟੀ ‘ਚ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉੱਚ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਭੇਜਿਆ ਗਿਆ ਹੈ ਅਤੇ ਸਥਾਨਕ ਸੈਨਿਕਾਂ ਨੂੰ ਚੌਕਸ ਰਹਿਣ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਤੇਜ਼ ਕਰਨ ਲਈ ਕਿਹਾ ਗਿਆ ਹੈ। ਤਲਾਸ਼ੀ ਅਤੇ ਤਬਾਹੀ ਮੁਹਿੰਮਾਂ ਨੂੰ ਅੰਜਾਮ ਦੇਣ ਲਈ ਹਮਲੇ ਵਾਲੀ ਥਾਂ ਦੇ ਆਸ ਪਾਸ ਹੋਰ ਜਵਾਨ ਤਾਇਨਾਤ ਕੀਤੇ ਗਏ ਹਨ।
ਅੱਤਵਾਦੀ ਹਮਲੇ ਦੀ ਜਾਂਚ ਕਰੇਗੀ ਐਨ.ਆਈ.ਏ.
ਜਾਣਕਾਰੀ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ। ਐਨ.ਆਈ.ਏ. ਦੀ ਟੀਮ ਅੱਜ ਸਵੇਰੇ ਫੋਰੈਂਸਿਕ ਟੀਮ ਨਾਲ ਸ਼੍ਰੀਨਗਰ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਨ.ਆਈ.ੲ.ੇ ਦੀ ਟੀਮ ਜਲਦੀ ਹੀ ਮੌਕੇ ਦਾ ਨਿਰੀਖਣ ਕਰਨ ਲਈ ਰਵਾਨਾ ਹੋਵੇਗੀ। ਇਸ ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਘਿਨਾਉਣੀ ਘਟਨਾ ਪਿੱਛੇ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਲਈ ਜਾਂਚ ਐਨ.ਆਈ.ੲ.ੇ ਨੂੰ ਸੌਂਪਣ ਦਾ ਫ਼ੈੈਸਲਾ ਕੀਤਾ ਹੈ।
The post ਅਮਿਤ ਸ਼ਾਹ ਤੇ ਮਨੋਜ ਸਿਨਹਾ ਨੇ ਪਹਿਲਗਾਮ ‘ਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ appeared first on Time Tv.
Leave a Reply