Advertisement

ਮੌਸਮ ਨੂੰ ਲੈ ਕੇ ਆਈ ਅਹਿਮ ਖ਼ਬਰ ਸਾਹਮਣੇ, ਜਾਰੀ ਹੋਇਆ ਅਲਰਟ

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਤੋਂ 3 ਦਿਨਾਂ ਯਾਨੀ 25 ਅਪ੍ਰੈਲ ਤੱਕ ਸੂਬੇ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ। ਅਜਿਹੇ ‘ਚ ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਮਾਲਵਾ ਖੇਤਰ ‘ਚ ਪੈਂਦੇ ਜ਼ਿ ਲ੍ਹਿਆਂ ‘ਚ ਫਿਰੋਜ਼ਪੁਰ, ਫਾਜ਼ਿਲਕਾ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ-ਮਾਨਸਾ ਦੇ ਹੋਰ ਜ਼ਿ ਲ੍ਹਿਆਂ ਨਾਲੋਂ ਜ਼ਿਆਦਾ ਗਰਮੀ ਦੀ ਸਥਿਤੀ ਦੇਖਣ ਨੂੰ ਮਿਲੇਗੀ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ ਵਿੱਚ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਅਨੁਸਾਰ ਨਵਜੰਮੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ, ਕਾਮਿਆਂ, ਮੋਟਾਪੇ ਤੋਂ ਪੀੜਤ ਲੋਕ, ਮਾਨਸਿਕ ਤੌਰ ‘ਤੇ ਬਿਮਾਰ ਲੋਕ, ਦਿਲ ਦੀ ਬਿਮਾਰੀ ਤੋਂ ਪੀੜਤ ਮਰੀਜ਼ ਆਦਿ ਨੂੰ ਹਰ ਸਮੇਂ ਉੱਚ ਤਾਪਮਾਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਧੁੱਪ ਵਿੱਚ ਨੰਗੇ ਪੈਰ ਨਹੀਂ ਜਾਣਾ ਚਾਹੀਦਾ। ਅਜਿਹੇ ਮੌਸਮ ਵਿੱਚ ਓ.ਆਰ.ਐਸ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ।

The post ਮੌਸਮ ਨੂੰ ਲੈ ਕੇ ਆਈ ਅਹਿਮ ਖ਼ਬਰ ਸਾਹਮਣੇ, ਜਾਰੀ ਹੋਇਆ ਅਲਰਟ appeared first on Time Tv.

Leave a Reply

Your email address will not be published. Required fields are marked *