ਨਵੀਂ ਦਿੱਲੀ : ਪਹਿਲਗਾਮ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਸੀ.ਸੀ.ਐਸ. ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਸੀ.ਐਸ. ਦੀ ਬੈਠਕ ਤੋਂ ਬਾਅਦ ਸੀ.ਸੀ.ਪੀ.ਏ. ਅਤੇ ਸੀ.ਸੀ.ਈ.ਏ. ਦੀ ਬੈਠਕ ਵੀ ਹੋਵੇਗੀ।
ਬੈਠਕ ‘ਚ ਭਾਰਤ ਸਰਕਾਰ ਇਸ ਹਮਲੇ ਦਾ ਜਵਾਬ ਦੇਣ ਲਈ ਰਣਨੀਤੀ ਤਿਆਰ ਕਰ ਰਹੀ ਹੈ। ਸੂਤਰਾਂ ਮੁਤਾਬਕ ਜਲਦੀ ਹੀ ਸਰਕਾਰ ਦੀ ਇਕ ਅਹਿਮ ਬੈਠਕ ਹੋਣ ਜਾ ਰਹੀ ਹੈ, ਜਿਸ ‘ਚ ਕੁਝ ਵੱਡੇ ਅਤੇ ਸਖਤ ਫ਼ੈਸਲੇ ਲਏ ਜਾ ਸਕਦੇ ਹਨ। ਇਸ ਬੈਠਕ ‘ਚ ਸੁਰੱਖਿਆ ਏਜੰਸੀਆਂ ਅਤੇ ਫੌਜ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।
ਸਖਤ ਕਾਰਵਾਈ ਦੇ ਸੰਕੇਤ
ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ‘ਚ ਸੰਭਾਵਨਾ ਹੈ ਕਿ ਬੈਠਕ ‘ਚ ਸਰਹੱਦ ਪਾਰ ਦੀ ਕਾਰਵਾਈ, ਕੂਟਨੀਤਕ ਦਬਾਅ ਅਤੇ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕੁਝ ਸਖਤ ਕਦਮ ਚੁੱਕੇ ਜਾਣਗੇ।
ਸੀ.ਸੀ.ਐਸ. ਦੀ ਮੀਟਿੰਗ ਤੋਂ ਬਾਅਦ ਸ਼ੁਰੂ ਹੋਈ ਸੀ.ਸੀ.ਪੀ.ਏ. ਦੀ ਮੀਟਿੰਗ
ਬੀਤੇ ਦਿਨ ਪ੍ਰਧਾਨ ਮੰਤਰੀ ਨੇ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਮੁਖੀਆਂ ਨਾਲ ਬੈਠਕ ਕੀਤੀ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੇ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਹ ਬੈਠਕ ਲਗਭਗ 20 ਮਿੰਟ ਤੱਕ ਚੱਲੀ।
ਸੀ.ਸੀ.ਐਸ. ਤੋਂ ਬਾਅਦ ਹੋਈ ਰਾਜਨੀਤਿਕ ਮਾਮਲਿਆਂ ਦੀ ਮੀਟਿੰਗ
ਸੀ.ਸੀ.ਐਸ. ਦੀ ਬੈਠਕ ਤੋਂ ਤੁਰੰਤ ਬਾਅਦ ਰਾਜਨੀਤਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਪੀ.ੲ.ੇ) ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕੀਤਾ ਗਿਆ। ਸਰਕਾਰ ਤੋਂ ਸੰਕੇਤ ਮਿਲ ਰਹੇ ਹਨ ਕਿ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਹਰ ਪੱਧਰ ‘ਤੇ ਫ਼ੈਸਲੇ ਲਏ ਜਾ ਰਹੇ ਹਨ।
The post ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ CCS ਦੀ ਬੈਠਕ ਹੋਈ ਸ਼ੁਰੂ , ਲਏ ਜਾ ਸਕਦੇ ਹਨ ਵੱਡੇ ਤੇ ਸਖਤ ਫ਼ੈਸਲੇ appeared first on Time Tv.
Leave a Reply