Advertisement

ਰਾਜਨਾਥ ਸਿੰਘ ਦੀ ਅਗਵਾਈ ‘ਚ ਸ਼ੁਰੂ ਹੋਈ ਇਕ ਸਰਬ-ਪਾਰਟੀ ਮੀਟਿੰਗ , ‘ਆਪ੍ਰੇਸ਼ਨ ਸਿੰਦੂਰ’ ‘ਤੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ : ਪਾਕਿਸਤਾਨ ਵਿੱਚ ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਦੀ ਸਫ਼ਲਤਾ ਤੋਂ ਬਾਅਦ, ਅੱਜ ਯਾਨੀ ਵੀਰਵਾਰ ਨੂੰ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਇਕ ਸਰਬ-ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਫੌਜੀ ਕਾਰਵਾਈ ‘ਆਪ੍ਰੇਸ਼ਨ ਸਿੰਦੂਰ’ ‘ਤੇ ਚਰਚਾ ਕੀਤੀ ਜਾਵੇਗੀ। ਇਸ ਵਿੱਚ ਕਈ ਪਾਰਟੀਆਂ ਦੇ ਰਾਜਨੀਤਿਕ ਨੇਤਾ ਸ਼ਾਮਲ ਹਨ।

ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ। ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਹਨ। ਭਾਜਪਾ ਪ੍ਰਧਾਨ ਜੇ.ਪੀ ਨੱਡਾ ਵੀ ਇਸ ਮੀਟਿੰਗ ਦਾ ਹਿੱਸਾ ਹਨ।

The post ਰਾਜਨਾਥ ਸਿੰਘ ਦੀ ਅਗਵਾਈ ‘ਚ ਸ਼ੁਰੂ ਹੋਈ ਇਕ ਸਰਬ-ਪਾਰਟੀ ਮੀਟਿੰਗ , ‘ਆਪ੍ਰੇਸ਼ਨ ਸਿੰਦੂਰ’ ‘ਤੇ ਕੀਤੀ ਜਾਵੇਗੀ ਚਰਚਾ appeared first on TimeTv.

Leave a Reply

Your email address will not be published. Required fields are marked *