Sat. May 18th, 2024

ਪੰਜਾਬ ਸਰਕਾਰ ਨੇ ਆਂਗਣਵਾੜੀ ਨੂੰ ਜਾਰੀ ਕੀਤੇ ਕਰੋੜਾਂ ਰੁਪਏ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ...

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਆਪਣੇ ਉਪਰਾਲੇ ਜਾਰੀ ਰੱਖੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ. ਸੀ. ਡੀ. ਐੱਸ. ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ  ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading