November 5, 2024

AAP ਨੇਤਾ ਦੇ ਕਤਲ ਮਾਮਲੇ ‘ਚ ਨਵਾਂ ਮੋੜ, ਗੋਪੀ ਘਨਸ਼ਾਮਪੁਰੀਆ ਗੈਂਗ ਨੇ ਲਈ ਜ਼ਿੰਮੇਵਾਰੀ

Latest Punjab News |Thakkarpura Village|Gopi Ghanshampuria |

ਪੰਜਾਬ : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪੱਟੀ ਸ਼ਹਿਰ ਦੇ ਠੱਕਰਪੁਰਾ ਪਿੰਡ (Thakkarpura Village) ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਕਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ‘ਆਪ’ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਗੋਪੀ ਘਨਸ਼ਾਮਪੁਰੀਆ ਗੈਂਗ (Gopi Ghanshampuria Gang) ਨੇ ਲਈ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ‘ਚ ਲਿਖਿਆ ਹੈ- ‘ਪੱਟੀ ‘ਚ ਹੋਏ ਇਸ ਕਤਲ ਦੀ ਜ਼ਿੰਮੇਵਾਰੀ ਡੋਨੀ ਬੱਲ ਅਤੇ ਪ੍ਰਭ ਦਾਸੂਵਾਲਾ ਲੈ ਰਹੇ ਹਨ। ਜਦੋਂ ਸਾਡੇ ਭਰਾ ਸਿਪਾਹੀ ਦਾ ਕਤਲ ਹੋਇਆ ਸੀ ਤਾਂ ਇਸ ਵਿਅਕਤੀ ਨੇ ਦੋਸ਼ੀ ਪ੍ਰੀਤ ਅਤੇ ਉਸਦੇ ਸਾਥੀਆਂ ਨੂੰ ਪਨਾਹ ਦਿੱਤੀ ਸੀ। ਇਸ ਵਿਅਕਤੀ ਨੇ ਉਨ੍ਹਾਂ ਦੇ ਹਥਿਆਰਾਂ ਨੂੰ ਸੰਭਾਲਿਆ ਸੀ ਅਤੇ ਉਨ੍ਹਾਂ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਸੀ। ਇਸ ਲਈ ਅਸੀਂ ਆਪਣੇ ਭਰਾ ਸਿਪਾਹੀ ਦਾ ਇਹ ਬਦਲਾ ਲਿਆ ਹੈ।

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਰੀਬੀ ਦੱਸਿਆ ਜਾਂਦਾ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਸੀ ਕਿ ਪਿੰਡ ਤਲਵੰਡੀ ਦੇ SC ਇਸਤਰੀ ਸਰਪੰਚ ਮੋਹਰ ਸਿੰਘ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜਵਿੰਦਰ ਸਿੰਘ ਧੜੇ ਵਿੱਚੋਂ ਸਨ, ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ।

By admin

Related Post

Leave a Reply