ਛੱਤੀਸਗੜ੍ਹ: ਛੱਤੀਸਗੜ੍ਹ ਵਿੱਚ ਭ੍ਰਿਸ਼ਟਾਚਾਰ ਰੋਕੂ ਬਿਊਰੋ (Anti-Corruption Bureau),(ਏ.ਸੀ.ਬੀ.) ਦੀ ਟੀਮ ਨੇ ਇੱਕ ਮਹਿਲਾ ਥਾਣਾ ਇੰਚਾਰਜ ਅਤੇ ਨਾਇਬ ਤਹਿਸੀਲਦਾਰ (Female Police Station Incharge and Naib Tehsildar) ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਯਾਨੀ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਿਊਰੋ ਦੀ ਟੀਮ ਨੇ ਰਾਏਪੁਰ ਜ਼ਿਲ੍ਹੇ ਵਿੱਚ ਮਹਿਲਾ ਥਾਣਾ ਇੰਚਾਰਜ ਅਤੇ ਧਮਤਰੀ ਜ਼ਿਲ੍ਹੇ ਵਿੱਚ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਏਪੁਰ ਦੇ ਮੋਵਾ ਇਲਾਕੇ ਦੀ ਰਹਿਣ ਵਾਲੀ ਪ੍ਰੀਤੀ ਬੰਜਾਰੇ ਨੇ ਮਹਿਲਾ ਥਾਣਾ ਰਾਏਪੁਰ ‘ਚ ਆਪਣੇ ਪਤੀ ਅਤੇ ਸਹੁਰੇ ਦੇ ਖ਼ਿਲਾਫ਼ ਦਾਜ ਲਈ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਉਸ ਦੀ ਕਾਊਂਸਲਿੰਗ ਕੀਤੀ ਗਈ ਸੀ।

ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਨੇ 35 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ
ਅਧਿਕਾਰੀਆਂ ਨੇ ਦੱਸਿਆ ਕਿ ਬੰਜਾਰੇ ਨੇ ਏ.ਸੀ.ਬੀ. ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਕੌਂਸਲਿੰਗ ਤੋਂ ਬਾਅਦ ਮਹਿਲਾ ਥਾਣੇ ਦੀ ਇੰਚਾਰਜ ਇੰਸਪੈਕਟਰ ਵੇਦਾਵਤੀ ਦਰਿਓ ਨੇ ਐਫ.ਆਈ.ਆਰ. ਦਰਜ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਬੰਜਾਰੇ ਨੇ ਇਸ ਦੀ ਸ਼ਿਕਾਇਤ ਏ.ਸੀ.ਬੀ. ਵਿੱਚ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਬੰਜਾਰੇ ਦਰਿਆਂ ਦੇ ਕੋਲ 20 ਹਜ਼ਾਰ ਰੁਪਏ ਲੈ ਕੇ ਪਹੁੰਚਿਆ ਸੀ। ਜਦੋਂ ਦਰਿਆ ਨੇ ਬੰਜਾਰੇ ਤੋਂ ਪੈਸੇ ਲਏ ਤਾਂ ਬਿਊਰੋ ਦੀ ਟੀਮ ਨੇ ਉਸ ਨੂੰ ਫੜ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਹੋਰ ਘਟਨਾ ਵਿੱਚ ਏ.ਸੀ.ਬੀ. ਦੀ ਟੀਮ ਨੇ ਧਮਤਰੀ ਜ਼ਿਲ੍ਹੇ ਵਿੱਚ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਨਾਇਬ ਤਹਿਸੀਲਦਾਰ ਨੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ 
ਅਧਿਕਾਰੀਆਂ ਨੇ ਦੱਸਿਆ ਕਿ ਧਮਤਰੀ ਜ਼ਿਲ੍ਹੇ ਦੇ ਵਸਨੀਕ ਦਿਲੀਪ ਪੁਰੀ ਨੇ ਏ.ਸੀ.ਬੀ. ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਆਪਣੀ ਇੱਕ ਜ਼ਮੀਨ ਦਾ ਮਾਲਕੀ ਹੱਕ ਲੈਣ ਲਈ ਨਾਇਬ ਤਹਿਸੀਲਦਾਰ ਕਸ਼ੀਰਸਾਗਰ ਬਘੇਲ ਕੋਲ ਪਹੁੰਚ ਕੀਤੀ ਸੀ। ਬਘੇਲ ਨੇ ਇਸ ਦੇ ਲਈ ਪੁਰੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪੁਰੀ ਨੇ ਏ.ਸੀ.ਬੀ. ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਦੀ ਟੀਮ ਨੇ ਨਾਇਬ ਤਹਿਸੀਲਦਾਰ ਕਸ਼ੀਰਸਾਗਰ ਬਘੇਲ ਨੂੰ ਪੁਰੀ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ।

Leave a Reply