ਸਪੋਰਟਸ ਡੈਸਕ- ਏਸ਼ੀਆ ਕੱਪ ਦੇ ਸੁਪਰ 4 (Asia Cup Super 4) ਦਾ ਤੀਜੇ ਮੈਚ ਦੇ ਰਿਜ਼ਰਵ ਡੇ ਦਾ ਖੇਡ ਭਾਰਤ ਤੇ ਪਾਕਿਸਤਾਨ ਦਰਮਿਆਨ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ (R Premadasa Stadium) ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਕੇ. ਐਲ. ਰਾਹੁਲ ਤੇ ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜਿਆਂ ਦੀ ਬਦੌਲਤ 50 ਓਵਰਾਂ ‘ਚ 2 ਵਿਕਟਾਂ ਗੁਆ ਕੇ 356 ਦੌੜਾਂ ਬਣਾਈਆਂ ਤੇ ਪਾਕਿਸਤਾਨ ਨੂੰ ਜਿੱਤ ਲਈ 357 ਦੌੜਾਂ ਦਾ ਟੀਚਾ ਦਿੱਤਾ।
ਕੇ. ਐੱਲ. ਰਾਹੁਲ ਨੇ 12 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 111 ਦੌੜਾਂ ਜਦਕਿ ਵਿਰਾਟ ਨੇ 9 ਚੌਕੇ 3 ਛੱਕਿਆਂ ਦੀ ਮਦਦ ਨਾਲ 122 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਟੀਮ ਦਾ ਪ੍ਰਦਰਸ਼ਨ ਬਹੁਤ ਖਰਾਬ ਰਿਹਾ। ਪਾਕਿਸਤਾਨ ਦੀ ਟੀਮ 32 ਓਵਰਾਂ ‘ਚ 8 ਵਿਕਟਾਂ ਗੁਆ ਕੇ 128 ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਮੈਚ ਸਮਾਪਤ ਕਰ ਦਿੱਤਾ ਗਿਆ। ਇਸ ਤਰ੍ਹਾਂ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾ ਨਾਲ ਹਰਾ ਦਿੱਤਾ।
ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ. ਐੱਲ. ਰਾਹੁਲ, ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ
ਪਾਕਿਸਤਾਨ: ਫਖਰ ਜ਼ਮਾਨ, ਇਮਾਮ-ਉਲ-ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਆਗਾ ਸਲਮਾਨ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਰਿਸ ਰਊਫ।
The post Asia Cup : ਭਾਰਤ ਨੇ ਪਾਕਿਸਤਾਨ ਨੂੰ 228 ਦੌੜਾ ਨਾਲ ਹਰਾਇਆ appeared first on Time Tv.