November 5, 2024

BCCI ਵੱਲੋਂ ਭਾਰਤੀ ਟੀਮ ਨੂੰ ਇਨਾਮੀ ਰਾਸ਼ੀ ਵਜੋਂ ਦਿੱਤੇ ਜਾਣਗੇ 125 ਕਰੋੜ ਰੁਪਏ

ਸਪੋਰਟਸ ਨਿਊਜ਼ : ਭਾਰਤ ਨੇ ਟੀ-20 ਵਿਸ਼ਵ ਕੱਪ 2024 (T20 World Cup 2024) ਦਾ ਖਿਤਾਬ ਜਿੱਤ ਲਿਆ ਹੈ। ਬਾਰਬਾਡੋਸ ਵਿੱਚ ਖੇਡੇ ਗਏ ਫਾਈਨਲ ਵਿੱਚ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ ਸੱਤ ਦੌੜਾਂ ਨਾਲ ਹਰਾਇਆ। ਹੁਣ ਇਸ ਨੇ ਭਾਰਤੀ ਟੀਮ ‘ਤੇ ਪੈਸਿਆਂ ਦੀ ਬਰਸਾਤ ਹੋਈ ਹੈ। ਆਈ.ਸੀ.ਸੀ ਨੇ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਨਾਮੀ ਰਾਸ਼ੀ ਦਾ ਐਲਾਨ ਕਰ ਦਿੱਤਾ ਸੀ। ਆਈ.ਸੀ.ਸੀ ਨੇ ਟੂਰਨਾਮੈਂਟ ਵਿੱਚ ਇਨਾਮੀ ਰਾਸ਼ੀ ਦਾ ਬਜਟ 93.51 ਕਰੋੜ ਰੁਪਏ ਰੱਖਿਆ ਸੀ, ਜੋ ਕਿ ਇੱਕ ਰਿਕਾਰਡ ਹੈ। ਇਹ ਪਿਛਲੇ ਸਾਰੇ ਆਈ.ਸੀ.ਸੀ ਟੀ-20 ਵਿਸ਼ਵ ਕੱਪ ਟੂਰਨਾਮੈਂਟਾਂ ਤੋਂ ਵੱਧ ਹੈ।

ਇਸ ਦੇ ਨਾਲ ਹੀ ਪਿਛਲੇ ਸਾਲ ਭਾਰਤ ਵਿੱਚ ਹੋਏ ਵਨਡੇ ਵਿਸ਼ਵ ਕੱਪ ਵਿੱਚ ਇਨਾਮੀ ਰਾਸ਼ੀ ਦਾ ਬਜਟ 82.93 ਕਰੋੜ ਰੁਪਏ ਸੀ ਅਤੇ ਜੈ ਸ਼ਾਹ ਨੇ ਕਿਹਾ ਹੈ ਕਿ ਬੀ.ਸੀ.ਸੀ.ਆਈ (BCCI) ਵੱਲੋਂ ਭਾਰਤੀ ਟੀਮ ਨੂੰ 125 ਕਰੋੜ ਰੁਪਏ ਇਨਾਮੀ ਰਾਸ਼ੀ ਵਜੋਂ ਦਿੱਤੇ ਜਾਣਗੇ। ਬੀ.ਸੀ.ਸੀ.ਆਈ ਸਕੱਤਰ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ 2024 ਜਿੱਤਣ ਲਈ ਵਧਾਈ ਦਿੱਤੀ ਹੈ। ਨਾਲ ਹੀ ਕਿਹਾ ਕਿ ਉਹ ਟੀਮ ਇੰਡੀਆ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਕੇ ਖੁਸ਼ੀ ਹੋ ਰਹੀ ਹੈ। ਉਪ ਜੇਤੂ ਦੱਖਣੀ ਅਫਰੀਕਾ ਨੂੰ 10.64 ਕਰੋੜ ਰੁਪਏ ਇਨਾਮੀ ਰਾਸ਼ੀ (1.28 ਮਿਲੀਅਨ ਡਾਲਰ) ਮਿਲੀ।

The post BCCI ਵੱਲੋਂ ਭਾਰਤੀ ਟੀਮ ਨੂੰ ਇਨਾਮੀ ਰਾਸ਼ੀ ਵਜੋਂ ਦਿੱਤੇ ਜਾਣਗੇ 125 ਕਰੋੜ ਰੁਪਏ appeared first on Time Tv.

By admin

Related Post

Leave a Reply