ਲੁਧਿਆਣਾ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰੈਲੀ ਅਤੇ ਰੋਡ ਸ਼ੋਅ ਕੱਢਿਆ। ਜਿਸ ਦਾ ਨੋਟਿਸ ਚੋਣ ਕਮਿਸ਼ਨ ਅਤੇ ਨਗਰ ਨਿਗਮ ਨੇ ਭੇਜਿਆ ਸੀ।
ਜਾਣਕਾਰੀ ਅਨੁਸਾਰ ਰੈਲੀ ਅਤੇ ਰੋਡ ਸ਼ੋਅ ਤੋਂ ਬਾਅਦ ਨਗਰ ਨਿਗਮ ਅਤੇ ਚੋਣ ਕਮਿਸ਼ਨ ਵੱਲੋਂ ਭਾਜਪਾ ਵੱਲੋਂ ਲਗਾਏ ਗਏ ਹੋਰਡਿੰਗ, ਬੈਨਰ, ਪੋਸਟਰ, ਝੰਡੇ ਹਟਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਅਤੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਰੋਡ ਸ਼ੋਅ ਅਤੇ ਰੈਲੀ ਕਰਨ ਲਈ ਕੋਈ ਪ੍ਰਵਾਨਗੀ ਨਹੀਂ ਲਈ ਗਈ। ਰੋਡ ਜਾਮ ਕਰ ਦਿੱਤਾ ਗਿਆ। ਸਰਕਾਰੀ ਜਾਇਦਾਦਾਂ ਜਿਵੇਂ ਫਲਾਈਓਵਰ, ਖੰਭਿਆਂ ਆਦਿ ‘ਤੇ ਬੈਨਰ ਅਤੇ ਹੋਰਡਿੰਗ ਲਗਾਏ ਗਏ ਸਨ, ਜਿਨ੍ਹਾਂ ਨੂੰ ਹੁਣ ਹਟਾਇਆ ਜਾ ਰਿਹਾ ਹੈ।
ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਹ ਕਾਰਵਾਈ ਜਗਰਾਉਂ ਪੁਲ ਤੋਂ ਲੈ ਕੇ ਭਾਰਤ ਨਗਰ ਚੌਂਕ ਤੱਕ ਅਤੇ ਭਾਰਤ ਨਗਰ ਚੌਂਕ ਤੋਂ ਡੀ.ਸੀ ਦਫ਼ਤਰ ਤੱਕ ਦੇ ਇਲਾਕੇ ਵਿੱਚ ਕੀਤੀ ਜਾ ਰਹੀ ਹੈ।