November 6, 2024

BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਝੂਠ ਦੀ ਰਾਜਨੀਤੀ ਕਰਨ ਲਈ ਸਖ਼ਤ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਕਿਸਾਨਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਕਿਸਾਨਾਂ ਨੂੰ ਅਜੇ ਤੱਕ ਗੁਲਾਬੀ ਕੀੜੇ ਕਾਰਨ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਂਅ ‘ਤੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ 29 ਮਹੀਨੇ ਬੀਤ ਜਾਣ ‘ਤੇ ਵੀ ਇਸ ਮੁੱਦੇ ‘ਤੇ ਕੋਈ ਚਰਚਾ ਨਹੀਂ ਕੀਤੀ |

ਚੁੱਘ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸਿਰਫ ਪੋਸਟਰਾਂ ਅਤੇ ਇਸ਼ਤਿਹਾਰਾਂ ਅਤੇ ਸਿਆਸੀ ਸੈਰ-ਸਪਾਟੇ ਤੱਕ ਹੀ ਸੀਮਤ ਹੈ, ਇੱਕ ਪਾਸੇ ਪੰਜਾਬ ਕਰਜ਼ੇ ਦੀ ਦਲਦਲ ਵਿੱਚ ਦਿਨੋ-ਦਿਨ ਡੁੱਬਦਾ ਜਾ ਰਿਹਾ ਹੈ, ਦੂਜੇ ਪਾਸੇ ਭਗਵੰਤ ਮਾਨ ਸਾਹਿਬ ਆਪਣੀ ਕੁੰਭਕਰਨੀ ਨੀਂਦ ਵਿੱਚ ਸੌਂ ਰਹੇ ਹਨ ਲੋਕ ਭਲਾਈ ਲਈ ਇਸ਼ਤਿਹਾਰਬਾਜ਼ੀ ‘ਤੇ ਖਰਚ ਕੀਤਾ ਜਾ ਰਿਹਾ ਹੈ।

ਚੁੱਘ ਨੇ ਕਿਹਾ ਕਿ ਕਿਸਾਨਾਂ ਦੀ ਅਸਲ ਭਲਾਈ ਮੋਦੀ ਸਰਕਾਰ ਨੇ ਕੀਤੀ ਹੈ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਵਿੱਚ ਸਭ ਤੋਂ ਵੱਧ ਕੰਮ ਮੋਦੀ ਸਰਕਾਰ ਨੇ ਕੀਤਾ ਹੈ। ਐੱਮ.ਐੱਸ.ਪੀ ਰਾਸ਼ੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਕਿਸਾਨਾਂ ਦੇ ਖਾਤਿਆਂ ਵਿੱਚ 6000 ਰੁਪਏ ਦੀ ਰਾਸ਼ੀ ਸਿੱਧੀ ਭੇਜੀ ਜਾ ਰਹੀ ਹੈ।

By admin

Related Post

Leave a Reply