ਗੁਰਦਾਸਪੁਰ : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਸੈਕਟਰ ਗੁਰਦਾਸਪੁਰ ਦੇ ਖੁਫੀਆ ਵਿਭਾਗ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਅੰਮ੍ਰਿਤਸਰ ਦੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਫਤਿਹਗੜ੍ਹ ਚੂੜੀਆਂ ਰੋਡ ‘ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਬੀ.ਐਸ.ਐਫ ਅਧਿਕਾਰੀਆਂ ਨੇ ਦੱਸਿਆ ਕਿ ਬੀ.ਐਸ.ਐਫ ਦੇ ਖੁਫੀਆ ਵਿਭਾਗ ਅਤੇ ਬੀ.ਐਸ.ਐਫ ਦੀ 27ਵੀਂ ਬਟਾਲੀਅਨ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਮਿਲ ਕੇ ਗੁਪਤ ਸੂਚਨਾ ਦੇ ਆਧਾਰ ‘ਤੇ ਬੀ.ਐਸ.ਐਫ ਦੀ ਸ਼ਧਾਂ ਵਾਲੀ ਪੋਸਟ ‘ਤੇ ਪੈਂਦੇ ਡੇਰਾ ਬਾਬਾ ਨਾਨਕ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਟੀ.ਵੀ.ਐਸ ਕੰਪਨੀ ਦੇ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਕਤ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।
ਸਾਂਝੇ ਆਪ੍ਰੇਸ਼ਨ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਤੋਂ ਦੋ ਪਿਸਤੌਲ ਬਰਾਮਦ ਹੋਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਹਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
The post BSE ਤੇ ANTF ਨੇ ਗੁਰਦਾਸਪੁਰ ‘ਚ ਸਾਂਝੇ ਆਪ੍ਰੇਸ਼ਨ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ appeared first on TimeTv.
Leave a Reply