ਫ਼ਿਰੋਜ਼ਪੁਰ : ਬੀ.ਐਸ.ਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ (India-Pakistan border) ਨੇੜੇ ਪਾਣੀ ਵਾਲੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਡਰੋਨ ਅਤੇ 570 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੰਪਨੀ ਕਮਾਂਡਰ ਇੰਸਪੈਕਟਰ ਟੀ ਦਾਲਸੁਆਨਲਮ ਨੇ ਪੁਲਿਸ ਨੂੰ ਸੂਚਨਾ ਦਿੱਤੀ ਹੈ ਕਿ ਰਾਜਾ ਮੋਹਤਮ ਚੌਂਕੀ ਦੇ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਵੱਲੋਂ ਤਲਾਸ਼ੀ ਦੌਰਾਨ ਕਿਸਾਨ ਅਵਤਾਰ ਸਿੰਘ ਦੇ ਪਾਣੀ ਵਾਲੇ ਖੇਤਾਂ ਵਿੱਚੋਂ 570 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਤੇ ਏਅਰਕ੍ਰਾਫਟ ਐਕਟ 1934 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਉਣ ਲਈ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਕਿਹੜੇ-ਕਿਹੜੇ ਸਮੱਗਲਰ ਪਾਕਿਸਤਾਨ ਤੋਂ ਲੈ ਕੇ ਆਏ ਸਨ ਅਤੇ ਕਿੱਥੋਂ ਸਪਲਾਈ ਕਰਦੇ ਸਨ?