ਤਰਨਤਾਰਨ : ਸਰਹੱਦੀ ਸੁਰੱਖਿਆ ਬਲ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਬੀ.ਐਸ.ਐਫ ਦੇ ਖੁਫ਼ੀਆ ਵਿੰਗ ਵੱਲੋਂ ਬੀਤੇ ਦਿਨ ਡਰੋਨ ਦੀ ਮੌਜੂਦਗੀ ਬਾਰੇ ਸਾਂਝੀ ਕੀਤੀ ਗਈ ਸੂਚਨਾ ਦੇ ਆਧਾਰ ’ਤੇ ਬੀ.ਐਸ.ਐਫ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇਸ ਨੂੰ ਨਾਕਾਮ ਕਰ ਦਿੱਤਾ। ਬੀ.ਐਸ.ਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਤੁਰੰਤ ਸ਼ੱਕੀ ਖੇਤਰ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਮੁਹਿੰਮ ਦੌਰਾਨ, ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸ਼ ਤੋਂ 01 ਪੈਕਟ ਸ਼ੱਕੀ ਹੈਰੋਇਨ (ਕੁੱਲ ਵਜ਼ਨ- 566 ਗ੍ਰਾਮ) ਸਮੇਤ 01 ਡਰੋਨ ਸਫਲਤਾਪੂਰਵਕ ਬਰਾਮਦ ਕੀਤਾ। ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਪੈਕਟ ਦੇ ਨਾਲ ਸੂਤੀ ਧਾਗੇ ਦਾ 01 ਇੰਪ੍ਰੋਵਾਈਜ਼ਡ ਲੂਪ ਅਤੇ ਇੱਕ ਲਾਈਟਿੰਗ ਸਟਿੱਕ ਵੀ ਮਿਲੀ ਸੀ।
ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਭਰੋਸੇਮੰਦ ਜਾਣਕਾਰੀ ਅਤੇ ਬੀ.ਐਸ.ਐਫ ਦੀ ਪ੍ਰਭਾਵਸ਼ਾਲੀ ਕਾਰਵਾਈ ਅਤੇ ਪੰਜਾਬ ਪੁਲਿਸ ਨਾਲ ਤਾਲਮੇਲ ਵਾਲੇ ਯਤਨਾਂ ਨਾਲ ਸਰਹੱਦ ਪਾਰੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਨਾਲ ਭਰੇ ਗੈਰ-ਕਾਨੂੰਨੀ ਡਰੋਨ ਇੱਕ ਵਾਰ ਫਿਰ ਜ਼ਬਤ ਕੀਤੇ ਗਏ ਹਨ।