Budget 2024 Session: ਰਾਸ਼ਟਰਪਤੀ ਮੁਰਮੂ ਨੇ ਸੰਬੋਧਨ ਦੌਰਾਨ ਕਹੀਆਂ ਇਹ ਗੱਲਾਂ
By admin / January 31, 2024 / No Comments / Punjabi News
ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ (budget session) ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਸੈਸ਼ਨ ਹੈ। ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਦੋਹਾਂ ਸਦਨਾਂ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਨਵੀਂ ਸੰਸਦ ਦੀ ਇਮਾਰਤ ਵਿੱਚ “ਸ਼੍ਰੇਸ਼ਟ ਭਾਰਤ” ਦੀ ਖੁਸ਼ਬੂ ਹੈ ਅਤੇ ਇਹ ਭਾਰਤ ਦੀ ਸੰਸਕ੍ਰਿਤੀ ਅਤੇ ਸਭਿਅਤਾ ਦੀ ਸ਼ਾਨ ਨੂੰ ਦਰਸਾਉਂਦੀ ਹੈ। ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਪਿਛਲਾ ਸਾਲ ਦੇਸ਼ ਲਈ ਇਤਿਹਾਸਕ ਪ੍ਰਾਪਤੀਆਂ ਵਿੱਚੋਂ ਇੱਕ ਰਿਹਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸ਼ਵ ਭਰ ਵਿੱਚ ਗੰਭੀਰ ਸੰਕਟਾਂ ਦੇ ਵਿਚਕਾਰ, ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ ਅਤੇ ਦੇਸ਼ ਦੀ ਵਿਕਾਸ ਦਰ ਪਿਛਲੀਆਂ ਲਗਾਤਾਰ ਦੋ ਤਿਮਾਹੀਆਂ ਵਿੱਚ 1.5 ਫ਼ੀਸਦੀ ਰਹੀ ਹੈ।ਸੰਬੋਧਨ ਵਿੱਚ ਜਦੋਂ ਰਾਸ਼ਟਰਪਤੀ ਮੁਰਮੂ ਨੇ ਅੱਯੁਧਿਆ ਰਾਮ ਮੰਦਰ ਦੇ ਨਿਰਮਾਣ ਅਤੇ ਨਾਰੀ ਸ਼ਕਤੀ ਵੰਦਨ ਐਕਟ ਦਾ ਜ਼ਿਕਰ ਕੀਤਾ ਤਾਂ ਸਦਨ ‘ਚ ਤਾੜੀਆਂ ਵੱਜ ਗਈਆਂ। ਇਸ ਦੌਰਾਨ ਪੀਐੱਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਨੇਤਾਵਾਂ ਨੇ ਵੀ ਟੇਬਲ ਨੂੰ ਥਾਪਿਆ। ਰਾਸ਼ਟਰਪਤੀ ਨੇ ਕਿਹਾ ਕਿ ਰਾਮ ਮੰਦਰ ਬਣਾਉਣ ਦਾ ਸੁਫ਼ਨਾ ਭਾਰਤੀਆਂ ਵਿੱਚ ਸਦੀਆਂ ਤੋਂ ਸੀ। ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਬਾਹਰ ਆ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਤਿੰਨ ਤਲਾਕ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਵੀਂ ਸੰਸਦ ਵਿੱਚ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਸਨੇ ਕਿਹਾ, “ਮੈਂ ਨਾਰੀ ਸ਼ਕਤੀ ਐਕਟ ਪਾਸ ਕਰਨ ਲਈ ਮੈਂਬਰਾਂ ਨੂੰ ਵਧਾਈ ਦਿੰਦੀ ਹਾਂ, ਇਹ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਲਈ ਮੇਰੀ ਸਰਕਾਰ ਦੇ ਸੰਕਲਪ ਨੂੰ ਮਜ਼ਬੂਤ ਕਰਦਾ ਹੈ।”