ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ (Congress MLA Pargat Singh) ਨੇ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਫੌਜ ਵਿੱਚ ਜਬਰੀ ਭਰਤੀ ਕਰਨ ਦਾ ਗੰਭੀਰ ਮੁੱਦਾ ਚੁੱਕਿਆ ਗਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਰੂਸ ਦੌਰੇ ‘ਤੇ ਗਏ 5 ਪੰਜਾਬੀ ਨੌਜਵਾਨਾਂ ਨੂੰ ਉਥੋਂ ਦੀ ਸਰਕਾਰ ਨੇ ਜਬਰੀ ਯੂਕਰੇਨ ਵਿਰੁੱਧ ਜੰਗ ਲੜਨ ਲਈ ਫੌਜ ਵਿਚ ਭਰਤੀ ਕੀਤਾ ਹੈ ਅਤੇ ਇਹ ਮੁੱਦਾ ਭਾਰਤ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ।

ਉਨ੍ਹਾਂ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਹੈ। ਇਸ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਕੇਂਦਰ ਸਰਕਾਰ ਅਤੇ ਉਸ ਦੀ ਰੂਸ ਸਥਿਤ ਏਜੰਸੀ ਨਾਲ ਪਹਿਲਾਂ ਹੀ ਗੱਲਬਾਤ ਚੱਲ ਰਹੀ ਹੈ।

ਉਮੀਦ ਹੈ ਕਿ ਜਲਦੀ ਹੀ ਇਸ ਦਾ ਨਤੀਜਾ ਸਾਹਮਣੇ ਆ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਉਕਤ ਪੰਜਾਬੀਆਂ ਨੇ ਅਮਰੀਕਾ ਜਾਣਾ ਸੀ ਪਰ ਰਾਸਤੇ ਵਿੱਚ ਏਜੰਟ ਨੇ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਅਤੇ ਉਨ੍ਹਾਂ ਨੂੰ ਜਬਰਦਸਤੀ ਸੈਨਾ ਵਿੱਚ ਭਰਤੀ ਕਰ ਦਿੱਤਾ ਗਿਆ ਹੈ।ਹੁਣ ਉਨ੍ਹਾਂ ਨੂੰ ਲੜਾਈ ਵਾਲੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ।

Leave a Reply