ਪੰਜਾਬ : ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਰਅਸਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਵਿਧਾਨ ਸਭਾ ਦੇ ਅੱਜ ਬਜਟ ਸੈਸ਼ਨ ਦੌਰਾਨ ਮਿਡਲ ਸਕੂਲਾਂ ਨੂੰ ਬੰਦ ਕਰਨ ਦਾ ਪ੍ਰਸਤਾਵ ਰੱਖਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਕਈ ਮਿਡਲ ਸਕੂਲ ਅਜਿਹੇ ਹਨ ਜਿੱਥੇ ਬਹੁਤ ਘੱਟ ਵਿਦਿਆਰਥੀ ਹਨ, ਕਈ ਸਕੂਲਾਂ ਵਿੱਚ 10 ਤੋਂ 12 ਵਿਦਿਆਰਥੀ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਬੰਦ ਕਰਕੇ ਵਧੀਆ ਸਕੂਲ ਬਣਾਇਆ ਜਾ ਸਕਦਾ ਹੈ, ਜਿੱਥੇ ਚੰਗੀ ਸਿੱਖਿਆ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਖਿਆ ਮੰਤਰੀ ਨੇ ਇਸ ਪ੍ਰਸਤਾਵ ਬਾਰੇ ਸਦਨ ਦਾ ਸਮਰਥਨ ਮੰਗਿਆ ਹੈ।

Leave a Reply