Budget Session 2024:NRI ਭਰਾਵਾਂ ਤੇ ਭੈਣਾਂ ਲਈ ਚਾਰ NRI ਮੀਟਿੰਗਾਂ ਦਾ ਕੀਤਾ ਹੈ ਆਯੋਜਨ
By admin / March 5, 2024 / No Comments / Punjabi News
ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜਟ ਪੇਸ਼ ਕੀਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਬਜਟ ‘ਚ ਐੱਨ.ਆਰ.ਆਈ. ਮਾਮਲਿਆਂ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਦੱਸਿਆ ਕਿ ‘ਆਪ’ ਸਰਕਾਰ NRI ਭਰਾਵਾਂ ਅਤੇ ਭੈਣਾਂ ਨਾਲ ਨਿਰੰਤਰ ਸੰਪਰਕ ਵਿਚ ਰਹਿੰਦੀ ਹੈ, ਜਿਨ੍ਹਾਂ ਦਾ ਪੰਜਾਬ ਦੀ ਆਰਥਿਕਤਾ ਅਤੇ ਸਮਾਜ ਵਿਚ ਬਹੁਤ ਵੱਡਾ ਯੋਗਦਾਨ ਹੈ।
ਅਸੀਂ ਸਾਲ 2023-24 ਵਿਚ ਪਠਾਨਕੋਟ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 NRI ਮਿਲਣੀਆਂ ਦਾ ਆਯੋਜਨ ਕੀਤਾ ਹੈ ਅਤੇ ਆਉਣ ਵਾਲੇ ਸਾਲ ਵਿਚ ਵੀ ਅਜਿਹੇ ਪ੍ਰੋਗਰਾਮ ਆਯੋਜਿਤ ਹੁੰਦੇ ਰਹਿਣਗੇ।ਪ੍ਰਵਾਸੀ ਭਾਰਤੀ ਮਾਮਲਿਆਂ ਲਈ ਚੰਗੇ ਪ੍ਰਸ਼ਾਸਨ ਦੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਦੁਆਰਾ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ ‘ਤੇ ਕਾਊਂਟਰ-ਹਸਤਾਖਰ/ਤਸਦੀਕ ਕਰਨ ਦੇ ਯੋਗ ਬਣਾਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐੱਨ.ਆਰ.ਆਈ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਹੈ, ਜੋ ਉਹਨਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਦੇਣ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ।