ਚੰਡੀਗੜ੍ਹ : ਪੰਜਾਬ ਵਿਧਾਨ ਸਭਾ (The Punjab Vidhan Sabha) ਦੀ ਕਾਰਵਾਈ ਦੌਰਾਨ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ-ਭੱਤਾ ਅਤੇ ਤਨਖ਼ਾਹ ਸਬੰਧੀ ਮੁੱਦਾ ਚੁੱਕਿਆ ਗਿਆ। ਇਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ (Cabinet Minister Harjot Bains) ਨੇ ਦੱਸਿਆ ਕਿ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ-ਭੱਤਾ ਅਤੇ ਤਨਖ਼ਾਹ ਵਧਾਉਣ ਸਬੰਧੀ ਵਿੱਤੀ ਸਾਲ 2024-25 ਲਈ ਕੇਂਦਰ ਸਰਕਾਰ ਅੱਗੇ ਇਹ ਮੁੱਦਾ ਚੁੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੁੱਕ ਕਮ ਹੈਲਪਰਾਂ ਦੀ ਨਿਯੁਕਤੀ ਸਕੂਲ ਪ੍ਰਬੰਧਕਾਂ ਵਲੋਂ ਮਾਣ-ਭੱਤੇ ਦੇ ਪਾਰਟ ਟਾਈਮ ਵਜੋਂ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਮਾਣ-ਭੱਤਾ ਅਤੇ ਪੀ. ਐੱਮ. ਪੋਸ਼ਣ ਸਕੀਮ ਦੀਆਂ ਹਦਾਇਤਾਂ ਅਨੁਸਾਰ ਕੇਂਦਰ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਵੀ ਇਸ ‘ਚ ਆਪਣਾ ਹਿੱਸਾ ਪਾਉਂਦੀ ਹੈ।

ਇਸ ਤੋਂ ਇਲਾਵਾ ਹਰਜੋਤ ਬੈਂਸ ਨੇ ਦੱਸਿਆ ਕਿ ਟੀਚਿੰਗ ਕਾਡਰ ਦੀਆਂ 14 ਆਸਾਮੀਆਂ ਹਨ, ਜਿਨ੍ਹਾਂ ‘ਚੋਂ 9 ਭਰੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਨਾਨ-ਟੀਚਿੰਗ ਦੀਆਂ 5 ਆਸਾਮੀਆਂ ਹਨ, ਜਿਨ੍ਹਾਂ ‘ਚੋਂ 2 ਆਸਾਮੀਆਂ ਭਰੀਆਂ ਹੋਈਆਂ ਹਨ। ਉੁਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ ਜ਼ਿਆਦਾਤਰ ਲੈਕਚਰਾਰ ਅਤੇ ਪ੍ਰਿੰਸੀਪਲ ਦੀਆਂ ਪੋਸਟਾਂ ਹਨ।

Leave a Reply