ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ (Money Laundering) ਬੀਆਰਐਸ ਆਗੂ ਕੇ. ਕਵਿਤਾ (BRS Leader K. Kavita) ਨਾਲ ਸਬੰਧਤ ਮੁਸੀਬਤਾਂ ਘੱਟਣ ਦੇ ਸੰਕੇਤ ਨਹੀਂ ਦੇ ਰਹੀਆਂ।
ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਹੁਣ ਸੀਬੀਆਈ ਨੇ ਵੀ ਕਾਰਵਾਈ ਕੀਤੀ ਹੈ ਅਤੇ ਕੇ. ਕਵਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀਬੀਆਈ ਨੇ ਸ਼ਨੀਵਾਰ ਨੂੰ 6 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਅੱਜ ਯਾਨੀ ਵੀਰਵਾਰ ਨੂੰ ਤਿਹਾੜ ਜੇਲ੍ਹ ਤੋਂ ਕੇ. ਕਵਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ED ਕੇ. ਕਵਿਤਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਬੀਆਰਐਸ ਆਗੂ ਇਸ ਸਮੇਂ ਤਿਹਾੜ ਜੇਲ੍ਹ ਨੰਬਰ 6 ਵਿੱਚ ਨਿਆਇਕ ਹਿਰਾਸਤ ਵਿੱਚ ਹੈ। ਹੁਣ ਤੱਕ ਉਹ ਨਿਆਂਇਕ ਹਿਰਾਸਤ ਵਿੱਚ ਸੀ।