ਬਟਾਲਾ : ਸੀ.ਆਈ.ਏ. ਸਟਾਫ਼ ਬਟਾਲਾ (CIA Staff Batala) ਵੱਲੋਂ ਇੱਕ ਵਿਅਕਤੀ ਨੂੰ 2 ਪਿਸਤੌਲਾਂ, 2 ਮੈਗਜ਼ੀਨਾਂ ਅਤੇ 5 ਰੌਂਦ ਸਮੇਤ ਗ੍ਰਿਫ਼ਤਾਰ ਕਰਨ ਅਤੇ ਇੱਕ ਹੋਰ ਵਿਅਕਤੀ ਨੂੰ ਨਾਮਜ਼ਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਤਾਰਾਗੜ੍ਹ ਵਿਖੇ ਮੌਜੂਦ ਸੀ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਮੰਗਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਭਾਗੋਵਾਲ ਨੂੰ ਕਿਲਾ ਲਾਲ ਸਿੰਘ ਨਹਿਰ ਦੇ ਪੁਲ ਤੋਂ ਕਾਬੂ ਕੀਤਾ ਗਿਆ। ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਉਸ ਵੱਲੋਂ ਪਾਈ ਗਈ ਕਿੱਟ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ 32 ਬੋਰ ਦੇ ਦੋ ਪਿਸਤੌਲ ਬਰਾਮਦ ਹੋਏ, ਜਿਨ੍ਹਾਂ ਵਿੱਚੋਂ ਇੱਕ ਪਿਸਤੌਲ ਦੀ ਮੈਗਜ਼ੀਨ ਵਿੱਚੋਂ 32 ਬੋਰ ਦੇ 3 ਰੌਂਦ ਬਰਾਮਦ ਹੋਏ।
ਜਦੋਂਕਿ ਦੂਜੇ ਪਿਸਤੌਲ ਦੀ ਮੈਗਜ਼ੀਨ ਵਿੱਚੋਂ 32 ਬੋਰ ਦੇ 2 ਜਿੰਦਾ ਰੌਂਦ ਬਰਾਮਦ ਹੋਏ। ਉਕਤ ਏ.ਐੱਸ.ਆਈ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਗਗਨਦੀਪ ਸਿੰਘ ਉਰਫ਼ ਗੋਪੀ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।