ਫ਼ਿਰੋਜ਼ਪੁਰ : ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਐੱਸ.ਐੱਸ.ਪੀ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਰਾਂ, ਲੁਟੇਰਿਆਂ, ਸਨੈਚਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ.ਸਟਾਫ ਫ਼ਿਰੋਜ਼ਪੁਰ ਦੀ ਪੁਲਿਸ ਨੇ ਏ.ਐੱਸ.ਆਈ. ਗੁਰਦੇਵ ਸਿੰਘ ਦੀ ਅਗਵਾਈ ਵਾਲੇ ਹਥਿਆਰਬੰਦ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਇਸ ਗਿਰੋਹ ਕੋਲੋਂ ਚੋਰੀ ਦੇ 15 ਮੋਬਾਈਲ ਫ਼ੋਨ, ਇੱਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ ਅਤੇ ਇੱਕ ਨੰਬਰੀ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਫ਼ਿਰੋਜ਼ਪੁਰ ਦੇ ਇੰਚਾਰਜ ਡੀ.ਐਸ.ਪੀ  ਫ਼ਤਿਹ ਸਿੰਘ ਬਰਾੜ ਅਤੇ ਇੰਸਪੈਕਟਰ ਮੋਹਿਤ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਦੋਂ ਸੀ.ਆਈ.ਏ ਸਟਾਫ ਫ਼ਿਰੋਜ਼ਪੁਰ ਦੇ ਏ.ਐਸ.ਆਈ ਗੁਰਦੇਵ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਅਤੇ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨੀਰਜ ਉਰਫ਼ ਕਾਲੂ ਪੁੱਤਰ ਅਸ਼ੋਕ ਕੁਮਾਰ ਅਤੇ ਮੰਗਤ ਉਰਫ਼ ਮੰਗਾ ਪੁੱਤਰ ਹਦੈਤ ਵਾਸੀ ਗਲੀ ਨੰ: 5 ਬਸਤੀ ਭੱਟੀਆਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਅਤੇ ਏ ਕੈਂਟ ਰਾਤ ਸਮੇਂ ਦੁਕਾਨਾਂ ਦੇ ਤਾਲੇ ਅਤੇ ਸ਼ਟਰ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਉਨ੍ਹਾਂ ਕੋਲ ਇੱਕ ਨਜਾਇਜ਼ ਪਿਸਤੌਲ ਵੀ ਹੈ ਜੋ ਕਿ ਉਹ ਹਮੇਸ਼ਾ ਆਪਣੇ ਕੋਲ ਰੱਖਦਾ ਹੈ ਅਤੇ ਅੱਜ ਵੀ ਇਹ ਚੋਰ ਚੋਰੀ ਦੇ ਮੋਬਾਈਲ ਵੇਚਣ ਲਈ ਮੋਟਰਸਾਈਕਲ ‘ਤੇ ਵਾਲਾ ਚੌਕ ਤੋਂ ਫ਼ਿਰੋਜ਼ਪੁਰ ਕੈਂਟ ਵੱਲ ਆ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ‘ਤੇ ਏ.ਐਸ.ਆਈ ਗੁਰਦੇਵ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਬੱਸ ਸਟੈਂਡ ਖਾਈ ਰੋਡ ‘ਤੇ ਨਾਕਾਬੰਦੀ ਦੌਰਾਨ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਬਿਨਾਂ ਨੰਬਰ ਦੇ ਆ ਰਹੇ ਇਨ੍ਹਾਂ ਦੋ ਨਾਮੀ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਤਲਾਸ਼ੀ ਲੈਣ ‘ਤੇ 15 ਰੁਪਏ ਚੋਰੀ ਦੇ ਮੋਬਾਈਲ, ਇੱਕ ਦੇਸੀ ਪਿਸਤੌਲ, ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ। ਐਸ.ਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਕਥਿਤ ਚੋਰਾਂ ਦੇ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿੱਚ ਬੀ.ਐਨ.ਐਸ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply