ਯਮੁਨਾਨਗਰ : ਸੀ.ਆਈ.ਏ ਸਟਾਫ ਨੇ ਹਰਿਆਣਾ ਦੇ ਯਮੁਨਾਨਗਰ ‘ਚ 33 ਕਿਲੋ 900 ਗ੍ਰਾਮ ਹਸ਼ੀਸ਼ ਬਰਾਮਦ ਕੀਤੀ ਹੈ। ਇਸ ਹਸ਼ੀਸ਼ ਦੀ ਤਸਕਰੀ ਲਈ ਨਾਬਾਲਗ ਲੜਕੀਆਂ (Minor Girls) ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਇਸ ਸਬੰਧੀ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

1 ਕਰੋੜ ਰੁਪਏ ਦੱਸੀ ਜਾਂਦੀ ਹੈ ਚਰਸ ਦੀ ਕੀਮਤ

ਸੀ.ਆਈ.ਏ. ਸਟਾਫ਼ ਦੇ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਗੱਡੀ ਰਾਹੀਂ ਹਸ਼ੀਸ਼ ਦੀ ਖੇਪ ਆ ਰਹੀ ਹੈ। ਜਿਸ ਲਈ ਟੀਮ ਬਣਾਈ ਗਈ, ਜਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਨਾਬਾਲਗ ਲੜਕੀਆਂ ਵੀ ਸ਼ਾਮਲ ਹਨ ਜਿਨ੍ਹਾਂ ਦੀ ਵਰਤੋਂ ਹਸ਼ੀਸ਼ ਤਸਕਰੀ ਵਿੱਚ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ 33 ਕਿਲੋ 900 ਗ੍ਰਾਮ ਹਸ਼ੀਸ਼ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਰਾਜ ਨਾਮਕ ਨੌਜਵਾਨ, ਜੋ ਕਿ ਬਿਹਾਰ ਦੇ ਮੋਤੀਹਾਰੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਹਸ਼ੀਸ਼ ਦੀ ਬਾਜ਼ਾਰ ‘ਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਸੀ.ਆਈ.ਏ. ਇੰਸਪੈਕਟਰ ਨੇ ਦੱਸਿਆ ਕਿ ਤਿੰਨ ਲੜਕੀਆਂ ਨਾਬਾਲਗ ਹਨ, ਇਸ ਲਈ ਉਨ੍ਹਾਂ ਨੂੰ ਸੀ.ਡਬਲਿਊ.ਸੀ. ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਵਰਤੋਂ ਕਿਸ ਨੇ ਕੀਤੀ ਅਤੇ ਇਹ ਚਰਸ ਕਿਵੇਂ ਸਪਲਾਈ ਕੀਤੀ ਗਈ, ਇਸ ਸਭ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਪਹਿਲਾਂ ਵੀ ਚਰਸ ਦੀ ਤਸਕਰੀ ਕਰਦੇ ਸਨ ਪਰ ਹੁਣ ਇਨ੍ਹਾਂ ਨੇ ਵੱਡੇ ਪੱਧਰ ‘ਤੇ ਇਸ ਨੂੰ ਅੰਜਾਮ ਦਿੱਤਾ ਹੈ ਅਤੇ ਇਸ ਸਬੰਧੀ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply