CM ਆਤਿਸ਼ੀ ਨੇ ਕੈਬਨਿਟ ਮੰਤਰੀਆਂ ਨਾਲ ਨੁਕਸਾਨੀਆਂ ਸੜਕਾਂ ਦਾ ਕੀਤਾ ਮੁਆਇਨਾ
By admin / September 30, 2024 / No Comments / Punjabi News
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ (The National Capital) ਨੂੰ ਦੀਵਾਲੀ ਤੱਕ ਟੋਏ ਮੁਕਤ ਬਣਾਉਣ ਲਈ ਮੁੱਖ ਮੰਤਰੀ ਆਤਿਸ਼ੀ (Chief Minister Atishi) ਦੀ ਅਗਵਾਈ ਵਿੱਚ ਦਿੱਲੀ ਦੇ ਕੈਬਨਿਟ ਮੰਤਰੀਆਂ ਨੇ ਅੱਜ ਸਵੇਰੇ ਨੁਕਸਾਨੀਆਂ ਸੜਕਾਂ ਦਾ ਮੁਆਇਨਾ ਕੀਤਾ। ਆਤਿਸ਼ੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਇੰਜੀਨੀਅਰਾਂ ਨਾਲ ਦੱਖਣੀ ਅਤੇ ਦੱਖਣ-ਪੂਰਬੀ ਦਿੱਲੀ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਦਿੱਲੀ ਵਿੱਚ ਲੋਕ ਨਿਰਮਾਣ ਵਿਭਾਗ ਦੀਆਂ ਸਾਰੀਆਂ ਸੜਕਾਂ ਨੂੰ ਟੋਇਆਂ ਤੋਂ ਮੁਕਤ ਕਰਨ ਲਈ ਦਿੱਲੀ ਸਰਕਾਰ ਦੀ ਪੂਰੀ ਕੈਬਨਿਟ ਅੱਜ ਸਵੇਰੇ 6 ਵਜੇ ਤੋਂ ਗਰਾਊਂਡ ਜ਼ੀਰੋ ’ਤੇ ਆ ਕੇ ਸੜਕਾਂ ਦਾ ਮੁਆਇਨਾ ਕਰ ਰਹੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਦੱਸਿਆ ਕਿ ਐਨ.ਐਸ.ਆਈ.ਸੀ. ਓਖਲਾ, ਮੋਦੀ ਮਿੱਲ ਫਲਾਈਓਵਰ, ਚਿਰਾਗ ਦਿੱਲੀ, ਤੁਗਲਕਾਬਾਦ, ਮਥੁਰਾ ਰੋਡ, ਆਸ਼ਰਮ ਚੌਕ ਅਤੇ ਇਸ ਦੇ ਅੰਡਰਪਾਸ ਦੀਆਂ ਸੜਕਾਂ ਦੀ ਹਾਲਤ ਖਸਤਾ ਪਾਈ ਗਈ ਹੈ। ਉਨ੍ਹਾਂ ਲਿ ਖਿਆ ਕਿ ਇਨ੍ਹਾਂ ਸੜਕਾਂ ’ਤੇ ਟੋਇਆਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੰ ਦਿਆਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਾਡੀ ਕੋਸ਼ਿਸ਼ ਹੈ ਕਿ ਦੀਵਾਲੀ ਤੱਕ ਦਿੱਲੀ ਦੇ ਲੋਕਾਂ ਨੂੰ ਟੋਇਆਂ ਤੋਂ ਮੁਕਤ ਸੜਕਾਂ ਮੁਹੱਈਆ ਕਰਵਾਈਆਂ ਜਾਣ।’
ਮੰਤਰੀ ਸੌਰਭ ਭਾਰਦਵਾਜ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੂਰਬੀ ਦਿੱਲੀ ਦੀਆਂ ਸੜਕਾਂ ਦਾ ਮੁਆਇਨਾ ਕੀਤਾ। ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਦੋਸ਼ ਲਗਾਇਆ ਹੈ ਕਿ ਭਾਜਪਾ ਨੇ ਦਿੱਲੀ ਦੇ ਲੋਕਾਂ ਦੇ ਲਈ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਨੂੰ ਰੋਕਣ ਦੇ ਉਦੇਸ਼ ਨਾਲ ਉਨ੍ਹਾਂ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਰਜ਼ੀ ਮਾਮਲਿਆਂ ‘ਚ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ।
ਇਸ ਦੇ ਨਾਲ ਹੀ ਮੰਤਰੀ ਗੋਪਾਲ ਰਾਏ ਨੇ ਉੱਤਰ-ਪੂਰਬੀ ਦਿੱਲੀ, ਕੈਲਾਸ਼ ਗਹਿਲੋਤ ਨੇ ਪੱਛਮੀ ਅਤੇ ਦੱਖਣੀ-ਪੱਛਮੀ ਦਿੱਲੀ, ਇਮਰਾਨ ਹੁਸੈਨ ਨੇ ਨਵੀਂ ਦਿੱਲੀ ਅਤੇ ਮੱਧ ਦਿੱਲੀ ਅਤੇ ਮੁਕੇਸ਼ ਅਹਲਾਵਤ ਨੇ ਉੱਤਰੀ ਅਤੇ ਉੱਤਰ-ਪੱਛਮੀ ਦਿੱਲੀ ਦੀਆਂ ਸੜਕਾਂ ਦਾ ਮੁਆਇਨਾ ਕੀਤਾ। ਆਤਿਸ਼ੀ ਨੇ ਬੀਤੇ ਦਿਨ ਦਿੱਲੀ ਦੀਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਕੀਤੀ ਅਤੇ ਕਿਹਾ ਕਿ ਸਾਰੇ ਮੰਤਰੀ ਮੁਰੰਮਤ ਦੀ ਲੋੜ ਵਾਲੀਆਂ ਸੜਕਾਂ ਦੀ ਪਛਾਣ ਕਰਨ ਲਈ ਇੱਕ ਹਫ਼ਤੇ ਤੱਕ ਆਪਣੇ-ਆਪਣੇ ਖੇਤਰਾਂ ਵਿੱਚ ਸੜਕਾਂ ਦਾ ਮੁਆਇਨਾ ਕਰਨਗੇ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਅਕਤੂਬਰ ਦੇ ਅੰਤ ਤੱਕ ਸਾਰੀਆਂ ਸੜਕਾਂ ਦੇ ਟੋਏ ਮੁਕਤ ਹੋਣ ਦੀ ਉਮੀਦ ਹੈ।