ਪਟਨਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਸ਼ਰਾਬ ਨੀਤੀ ਮਾਮਲੇ (The Liquor Policy Case) ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (The Enforcement Directorate) ਨੇ  ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਆਗੂਆਂ ਤੇ ਵਰਕਰਾਂ ‘ਚ ਭਾਰੀ ਗੁੱਸਾ ਹੈ। ਇਸ ਲੜੀ ‘ਚ ਰਾਜਧਾਨੀ ਪਟਨਾ ‘ਚ ‘ਆਪ’ ਵਰਕਰਾਂ ਨੇ ਵੀ ਪ੍ਰਦਰਸ਼ਨ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਵਰਕਰ ਪਟਨਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਇਨਕਮ ਟੈਕਸ ਚੌਰਾਹੇ ‘ਤੇ ਰੋਕ ਲਿਆ। ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਵਰਕਰਾਂ ਨੇ ਦੋਸ਼ ਲਾਇਆ ਕਿ ਝੂਠੇ ਦੋਸ਼ਾਂ ਤਹਿਤ ਵਿਰੋਧੀ ਧਿਰ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

‘ਮੇਰੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ’- ਕੇਜਰੀਵਾਲ
ਦੂਜੇ ਪਾਸੇ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅੱਜ ਰੌਜ਼ ਐਵੇਨਿਊ ਅਦਾਲਤ ‘ਚ ਪੇਸ਼ ਕੀਤੇ ਜਾਣ ‘ਤੇ ਕੇਜਰੀਵਾਲ ਨੇ ਕਿਹਾ, ‘ਮੇਰੀ ਜ਼ਿੰਦਗੀ ਦੇਸ਼ ਨੂੰ ਸਮਰਪਿਤ ਹੈ, ਭਾਵੇਂ ਜੇਲ੍ਹ ਦੇ ਅੰਦਰ ਹੋਵੇ ਜਾਂ ਬਾਹਰ।’ ਇਸ ਦੇ ਨਾਲ ਹੀ, ਫੈਡਰਲ ਜਾਂਚ ਏਜੰਸੀ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ‘ਤੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਮੁੱਖ ਸਾਜ਼ਿਸ਼ਕਰਤਾ’ ਹੋਣ ਦਾ ਦੋਸ਼ ਲਗਾਉਂਦੇ ਹੋਏ ਉਸ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ।

Leave a Reply