ਪੰਜਾਬ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ‘ਐਕਸ’ ਅਕਾਊਂਟ ‘( ‘X’ Account) ਤੇ ਟਵੀਟ ਕਰਕੇ ਕੇਜਰੀਵਾਲ ਦਾ ਸਮਰਥਨ ਕੀਤਾ ਹੈ।
ਮੁੱਖ ਮੰਤਰੀ ਨੇ ਆਪਣੇ ਟਵੀਟ ‘ਚ ਲਿਖਿਆ, ‘ਤੁਸੀਂ ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕਰ ਲਵੋਗੇ ਕਰੋਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਕੈਦ ਕਰੋਗੇ… ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਸਗੋਂ ਇਕ ਸੋਚ ਹੈ ਅਤੇ ਅਸੀਂ ਆਪਣੇ ਨੇਤਾ ਨਾਲ ਚੱਟਾਨ ਵਾਂਗ ਖੜ੍ਹੇ ਹਾਂ…’ਇਨਕਲਾਬ ਜ਼ਿੰਦਾਬਾਦ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਿਖਿਆ ਸੀ, ‘ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ… ਕਿਉਂਕਿ ਸਿਰਫ਼ ‘ਆਪ’ ਹੀ ਭਾਜਪਾ ਨੂੰ ਰੋਕ ਸਕਦੀ ਹੈ… ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।
ਕੀ ਹੈ ਗੱਲ
ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਬੀਤੀ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ ‘ਤੇ ਤਲਾਸ਼ੀ ਲੈਣ ਲਈ ਪਹੁੰਚੀ ਅਤੇ ਉਨ੍ਹਾਂ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਈਡੀ ਦੀ ਛੇ ਮੈਂਬਰੀ ਟੀਮ ਦਿੱਲੀ ਪੁਲਿਸ ਦੇ ਕਰਮਚਾਰੀਆਂ ਦੇ ਨਾਲ ਰਾਸ਼ਟਰੀ ਰਾਜਧਾਨੀ ਦੇ ਫਲੈਗਸਟਾਫ ਰੋਡ ‘ਤੇ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ। ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਕੁਝ ਘੰਟਿਆਂ ਬਾਅਦ ਇਹ ਕਾਰਵਾਈ ਹੋਈ ਹੈ।