ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ (The Supreme Court ) ਵਿੱਚ ਤੁਰੰਤ ਸੁਣਵਾਈ ਲਈ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ਖ਼ਿਲਾਫ਼ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ।

‘ਆਪ’ ਨੇ ਇੰਡੀਆ ਬਲਾਕ ਨੂੰ ਵੀ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕੇਜਰੀਵਾਲ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਪਹਿਲੇ ਮੌਜੂਦਾ ਮੁੱਖ ਮੰਤਰੀ ਹਨ। ਸੂਤਰਾਂ ਮੁਤਾਬਕ ਈਡੀ ਦੀ ਹਿਰਾਸਤ ‘ਚ ਉਹ ਰਾਤ ਨੂੰ ਸੌਂ ਨਹੀਂ ਸਕੇ ਅਤੇ ਉਨ੍ਹਾਂ ਨੂੰ ਕੰਬਲ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਜੋ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਘਰੋਂ ਹੀ ਦਿੱਤੀਆਂ ਸਨ।

Leave a Reply